ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਵੱਲੋਂ ਧਰਨਾ ਪ੍ਰਦਰਸ਼ਨ
Saturday, Aug 25, 2018 - 02:03 AM (IST)

ਤਰਨਤਾਰਨ, (ਆਹਲੂਵਾਲੀਆ)- ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਬਿਜਲੀ ਬੋਰਡ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਦਫਤਰ ਪਾਵਰਕਾਮ ਸ਼ਹਿਰੀ ਮੰਡਲ ਤਰਨਤਾਰਨ ਵਿਖੇ ਜੁਆਇੰਟ ਫੋਰਮ ਦੇ ਸੱਦੇ ’ਤੇ ਮੇਜਰ ਸਿੰਘ ਗਿੱਲ ਮਲੀਆ ਅਤੇ ਲਖਬੀਰ ਸਿੰਘ ਰੈਸ਼ੀਆਨਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਤਨਾਮ ਸਿੰਘ ਸਰਾਂ, ਲਖਬੀਰ ਸਿੰਘ ਸੰਧੂ, ਸਰਕਲ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਅਾਂ ਨੇ ਪਾਵਰਕਾਮ ਮੈਨੇਜਮੈਂਟ ਵੱਲੋਂ ਪਿਛਲੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ’ਤੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰਨ ’ਤੇ ਟਾਲ-ਮਟੋਲ ਕਰ ਰਹੀ ਹੈ।
ਇਸ ਸਮੇਂ ਆਗੂ ਜਗਜੀਤ ਸਿੰਘ ਢਿੱਲੋਂ, ਹਰਪਾਲ ਸਿੰਘ ਝਬਾਲ, ਹਰਭੇਜ ਸਿੰਘ ਪੰਨੂੰ, ਰਣਧੀਰ ਸਿੰਘ ਗਿੱਲ, ਭੁਪਿੰਦਰ ਕੁਮਾਰ ਬਾਗਲ, ਕਸ਼ਮੀਰ ਸਿੰਘ ਢਿੱਲੋਂ, ਕੁਲਦੀਪ ਸਿੰਘ ਠਰੂ, ਅਮਰਪ੍ਰੀਤ ਸਿੰਘ, ਗੁਰਪਿੰਦਰ ਸਿੰਘ ਝਬਾਲ, ਦਲਜੀਤ ਕੋਟ, ਕੁਲਜੀਤ ਮਲੀਆ, ਮਦਨ ਲਾਲ ਮਲਕੀਤ ਸਿੰਘ ਜੀਉਬਾਲਾ ਆਦਿ ਨੇ ਪਾਵਰਕਾਮ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਪੇਅ-ਬੈਂਡ ਲਾਗੂ ਕੀਤਾ ਜਾਵੇ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਲਦ ਦਿੱਤੀਆਂ ਜਾਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ ਤੇ ਬਿਜਲੀ ਯੂਨਿਟਾਂ ਦੀ ਛੋਟ ਦਿੱਤੀ ਜਾਵੇ। ਇਸ ਮੌਕੇ ਦਲਜੀਤ ਸਿੰਘ ਜੀਉਬਾਲਾ, ਜੋਗਿੰਦਰ ਸੇਖ, ਹਰਜਿੰਦਰ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਦਬੁਰਜੀ, ਸੁਖਦੇਵ ਰਾਜ, ਸ਼ਾਮ ਲਾਲ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਗੁਰਿੰਦਰ ਸਿੰਘ, ਨਰਿੰਦਰ ਸਿੰਘ, ਹਰਪਾਲ ਸਿੰਘ, ਜਸਬੀਰ ਸਿੰਘ, ਸੁਰਜੀਤ ਕੌਰ, ਰੀਤੂ ਗੁਪਤਾ, ਜਸਬੀਰ ਕੌਰ, ਹਰਪ੍ਰੀਤ ਕੌਰ, ਹਰਵੰਤ ਕੌਰ, ਗੁਰਮੀਤ ਕੌਰ, ਮਦਨ ਲਾਲ ਤੇ ਜਸਵੰਤ ਸਿੰਘ ਗਿੱਲ ਆਦਿ ਹਾਜ਼ਰ ਸਨ।