ਪੰਜਾਬ ਦੇ ਸਾਂਸਦਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ, ਵੜਿੰਗ ਬੋਲੇ ''ਪੰਜਾਬ ਨਾਲ ਫਿਰ ਧੋਖਾ ਹੋਇਆ''

Tuesday, Jul 23, 2024 - 06:16 PM (IST)

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰੀ ਸਰਕਾਰ ਵੱਲੋਂ ਬਜਟ 'ਚ ਪੰਜਾਬ ਲਈ ਕੋਈ ਸਪੈਸ਼ਲ ਪੈਕੇਜ ਨਾ ਐਲਾਨੇ ਜਾਣ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਬਜਟ ਭਾਸ਼ਣ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਸੰਸਦ ਤੋਂ ਬਾਹਰ ਆ ਗਏ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਲਈ ਕੁਝ ਵੀ ਐਲਾਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਇਸ ਬਜਟ ਵਿਚ ਕੁਝ ਨਹੀਂ ਦਿੱਤਾ ਗਿਆ, ਇਹ ਇਕ ਸਰਹੱਦੀ ਸੂਬਾ ਹੈ, ਅੱਜ ਸਾਡੇ ਨਾਲ ਧੋਖਾ ਹੋਇਆ ਹੈ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਭਾਜਪਾ ਨੂੰ ਪੰਜਾਬ ਵਿਚ ਇਕ ਵੀ ਸੀਟ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਬਿਹਾਰ ਅਤੇ ਆਂਧਰਾ ਲਈ ਪੂਰਾ ਬਜਟ ਹੈ। ਪੂਰਾ ਦੇਸ਼ ਦੇਖ ਰਿਹਾ ਹੈ। ਪੰਜਾਬ ਲਈ ਕੋਈ ਐਲਾਨ ਨਹੀਂ ਹੋਇਆ। ਕਈ ਵਾਰ ਸਾਨੂੰ ਲੱਗਦਾ ਹੈ ਕਿ ਤੁਸੀਂ ਸਾਨੂੰ ਭਾਰਤ ਦੇ ਨਕਸ਼ੇ ਤੋਂ ਹਟਾ ਰਹੇ ਹੋ। ਪੰਜਾਬ ਦੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਲਾ ਧੋਖਾ ਕਰਦੀ ਆ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਵਿਚ ਲੁਧਿਆਣਾ ਦੇ ਸੰਸਦ ਮੈਂਬਰ ਵੜਿੰਗ ਸਮੇਤ ਸੁਖਜਿੰਦਰ ਸਿੰਘ ਰੰਘਾਵਾ, ਚਰਨਜੀਤ ਸਿੰਘ ਚੰਨੀ, ਡਾ. ਧਰਮਵੀਰ ਗਾਂਧੀ ਅਤੇ ਹੋਰ ਹਾਜ਼ਰ ਸਨ। 

ਇਹ ਵੀ ਪੜ੍ਹੋ : ਹੋਟਲ ਵਿਚ ਸ਼ੱਕੀ ਹਾਲਾਤ 'ਚ ਫੜੇ ਗਏ ਸਕੂਲੀ ਮੁੰਡਾ-ਕੁੜੀ, ਵੀਡੀਓ ਵੀ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News