ਅਲਕਾ ਲਾਂਬਾ ਦੀ ਪੇਸ਼ੀ ਤੋਂ ਪਹਿਲਾਂ ਰੋਪੜ ਵਿਖੇ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ
Wednesday, Apr 27, 2022 - 04:27 PM (IST)
ਰੋਪੜ— ਅਲਕਾ ਲਾਂਬਾ ਅੱਜ ਰੋਪੜ ਪੁਲਸ ਦੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ ਪਰ ਉਸ ਤੋਂ ਪਹਿਲਾਂ ਕਾਂਗਰਸ ਵੱਲੋਂ ਉਥੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਨੇਤਾ ਵੀ ਮੌਜੂਦ ਹਨ। ਰਾਜਾ ਵੜਿੰਗ ਦੇ ਨਾਲ-ਨਾਲ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਰੋਪੜ ਪਹੁੁੰਚੇ ਹੋਏ ਹਨ। ਰੋਪੜ ਜਾਣ ਤੋਂ ਪਹਿਲਾਂ ਕਾਂਗਰਸ ਪਾਰਟੀ ਚੰਡੀਗੜ੍ਹ ’ਚ ਜੁਟੀ। ਰੋਪੜ ਵਿਖੇ ਪਹੁੰਚਣ ’ਤੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਕਤ ਲੀਡਰਾਂ ਨੇ ਐੱਸ. ਐੱਸ. ਪੀ. ਦਫ਼ਤਰ ਮੂਹਰੇ ਵਰਕਰਾਂ ਨਾਲ ਵਾਰਤਾਲਾਪ ਵੀ ਕੀਤੀ।ਇਹ ਵੀ ਚਰਚਾ ਹੈ ਕਿ ਅਲਕਾ ਲਾਂਬਾ ਦੀ ਪੇਸ਼ੀ ਦੇ ਬਹਾਨੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਦੀਆਂ ਲਿਸਟਾਂ ਤਿਆਰ, ਜਲੰਧਰ ਸ਼ਹਿਰ 'ਚ ਅੱਜ ਕੱਟੇ ਜਾਣਗੇ ਕੁਨੈਕਸ਼ਨ
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਭੜਕਾਓ ਬਿਆਨਾਂ ਨੂੰ ਲੈ ਕੇ ਕਾਂਗਰਸੀ ਨੇਤਾ ਅਲਕਾ ਲਾਂਬਾ ਦੀ ਕੱਲ੍ਹ ਰੋਪੜ ਦੀ ਪੁਲਸ ਅੱਗੇ ਪੇਸ਼ੀ ਹੋਣੀ ਸੀ ਪਰ ਰੁਝੇਵਿਆਂ ਦੇ ਚਲਦਿਆਂ ਅਲਕਾ ਲਾਂਬਾ ਨੇ 2-3 ਦਿਨ ਦਾ ਸਮਾਂ ਮੰਗਿਆ ਸੀ।
ਇਸੇ ਦੇ ਚਲਦਿਆਂ ਕੁਮਾਰ ਵਿਸ਼ਵਾਸ ਨੂੰ ਵੀ ਪੇਸ਼ੀ ਲਈ ਰੋਪੜ ਆਉਣਾ ਸੀ। ਦੋਵੇਂ ਨੇਤਾਵਾਂ ਦੀ ਪੁੱਛਗਿੱਛ ਲਈ 26 ਅਪ੍ਰੈਲ ਨੂੰ ਰੋਪੜ ’ਚ ਤਲਬ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਰੋਪੜ ਪੁਲਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰ ਦੀ ਸ਼ਿਕਾਇਤ ਦੇ ਆਧਾਰ ’ਤੇ ਕਵਿ ਕੁਮਾਰ ਵਿਸ਼ਵਾਸ ’ਤੇ ਵੱਖ-ਵੱਖ ਧਾਰਾਵਾਂ ਦੇ ਤਹਿਤ 12 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਨਾਬਾਲਗ ਕੁੜੀ ਨਾਲ ਗੈਂਗਰੇਪ, ਭੂਆ ਤੇ ਚਾਚੇ ਨੇ ਸਾਜਿਸ਼ ਰਚ ਦਿੱਤਾ ਵਾਰਦਾਤ ਨੂੰ ਅੰਜਾਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ