ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

Monday, Apr 20, 2026 - 01:33 PM (IST)

ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਮੋਗਾ (ਸੰਦੀਪ ਸ਼ਰਮਾ) : ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਵੱਲੋਂ ਦਿਨੋਂ-ਦਿਨ ਵੱਧ ਰਹੀ ਗਰਮੀ ਨੂੰ ਦੇਖਦਿਆਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕਰ ਕੇ ਜ਼ਿਲਾ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਖ਼ਾਸ ਟੀਮਾਂ ਦਾ ਗਠਨ ਕਰ ਕੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਗਰਮੀ ਅਤੇ ਇਨ੍ਹਾਂ ਖਤਰਨਾਕ ਬਿਮਾਰੀਆਂ ਤੋਂ ਬਚਾਅ ਬਾਰੇ ਜ਼ਰੂਰੀ ਜਾਣਕਾਰੀ ਦਿੱਤੀ ਜਾ ਸਕੇ।

ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਮੱਛਰ ਪੈਦਾ ਨਾ ਹੋ ਸਕਣ। ਇਸਦੇ ਨਾਲ ਹੀ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਲਾਕੇ ਦੇ ਸਕੂਲਾਂ ਅਤੇ ਸਲਮ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਨੂੰ ਰੋਕਣ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਹੋਰ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।


author

Gurminder Singh

Content Editor

Related News