ਡੇਂਗੂ ਦੇ ਮਾਮਲੇ ਵਧੇ, ਲੋਕਾਂ ਵੱਲੋਂ ਫੌਗਿੰਗ ਵਧਾਉਣ ਦੀ ਮੰਗ

Monday, Nov 04, 2024 - 12:04 PM (IST)

ਡੇਂਗੂ ਦੇ ਮਾਮਲੇ ਵਧੇ, ਲੋਕਾਂ ਵੱਲੋਂ ਫੌਗਿੰਗ ਵਧਾਉਣ ਦੀ ਮੰਗ

ਫਾਜ਼ਿਲਕਾ (ਨਾਗਪਾਲ) : ਡੇਂਗੂ ਦੇ ਮਾਮਲੇ ਵੱਧਣ ਕਾਰਨ ਸਿਹਤ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਐਰਿਕ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 119 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ 59 ਕੇਸ ਐਕਟਿਵ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ’ਚ 120 ਤੋਂ 125 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਦੇ ਨਾਲ ਹੀ ਘਰਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਜੇਕਰ ਲਾਰਵਾ ਮਿਲਦਾ ਹੈ ਤਾਂ ਉਨ੍ਹਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਉਧਰ ਲੋਕਾਂ ਨੇ ਮੰਗ ਕੀਤੀ ਹੈ ਕਿ ਜ਼ਿਲ੍ਹੇ ’ਚ ਫੌਗਿੰਗ ਵਧਾਈ ਜਾਣੀ ਚਾਹੀਦੀ ਹੈ ਤਾਂ ਕਿ ਮੱਛਰ ’ਤੇ ਕਾਬੂ ਪਾਇਆ ਜਾ ਸਕੇ।
 


author

Babita

Content Editor

Related News