ਫਾਜ਼ਿਲਕਾ ’ਚ ਚੈਕਿੰਗ ਦੌਰਾਨ ਡੇਂਗੂ ਦੇ 12 ਮਾਮਲੇ ਆਏ ਸਾਹਮਣੇ

Sunday, Oct 27, 2024 - 05:11 PM (IST)

ਫਾਜ਼ਿਲਕਾ ’ਚ ਚੈਕਿੰਗ ਦੌਰਾਨ ਡੇਂਗੂ ਦੇ 12 ਮਾਮਲੇ ਆਏ ਸਾਹਮਣੇ

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ’ਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਐੱਸ. ਐੱਮ. ਓ. ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ’ਚ ਵਿਸ਼ੇਸ਼ ਟੀਮ ਨੇ ਸ਼ਹਿਰ ਦੇ ਭੀੜ-ਭੜਕੇ ਵਾਲੇ ਇਲਾਕਿਆਂ ’ਚ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਡਾ. ਗੋਇਲ ਅੇਤ ਡਾ. ਗੁਪਤਾ ਨੇ ਦੱਸਿਆ ਕਿ ਉਹ ਆਪਣੀਆਂ ਪੰਜ ਟੀਮਾਂ ਨਾਲ ਚੌਂਕ ਘੰਟਾਘਰ, ਸਰਾਫ਼ਾ ਬਾਜ਼ਾਰ, ਗਊਸ਼ਾਲਾ ਰੋਡ ਅਤੇ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ ਤਾਂ ਕਿ ਡੇਂਗੂ ਦੇ ਮਿਲਣ ਵਾਲੇ ਲਾਰਵੇ ਨੂੰ ਨਸ਼ਟ ਕਰਵਾਇਆ ਜਾ ਸਕੇ।

ਡਾ. ਗੋਇਲ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 12 ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਇਸ ਦੇ ਬਾਵਜੂਦ ਦੀਵਾਲੀ ਦੇ ਮੱਦੇਨਜ਼ਰ ਉਹ ਡੇਂਗੂ ਫੈਲਣ ਤੋਂ ਪਹਿਲਾਂ ਹੀ ਦੁਕਾਨਾਂ ਦੀ ਚੈਕਿੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਮੌਕੇ ਭੀੜ-ਭੜੱਕੇ ਵਾਲੇ ਇਲਾਕਿਆਂ ’ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ ਅਤੇ ਲੋਕ ਡੇਂਗੂ ਦਾ ਸ਼ਿਕਾਰ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਫੌਗਿੰਗ ਕਰਵਾਈ ਜਾ ਰਹੀ ਹੈ।


author

Babita

Content Editor

Related News