ਇਸ ਭਿਆਨਕ ਬੀਮਾਰੀ ਦੀ ਲਪੇਟ ''ਚ ਆਉਣ ਲੱਗਾ ਹੁਸ਼ਿਆਰਪੁਰ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

10/21/2023 1:08:27 PM

ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਰੋਜ਼ਾਨਾ ਡੇਂਗੂ ਦੇ ਬਹੁਤ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਜ਼ਿਲ੍ਹੇ ਵਿਚ 999 ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 276 ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਇਸ ਦਾ ਮੁੱਖ ਕਾਰਨ ਘਰਾਂ ਵਿਚ ਮੱਛਰ ਦੀ ਪੈਦਾਵਾਰ ਹੈ। ਸਿਹਤ ਟੀਮਾਂ ਵੱਲੋਂ ਵਾਰ-ਵਾਰ ਹਦਾਇਤਾਂ ਕੀਤੀਆਂ ਜਾਣ ਦੇ ਬਾਵਜੂਦ ਘਰਾਂ ਵਿਚ ਮੱਛਰਾਂ ਦਾ ਲਾਰਵਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਡੇਂਗੂ ਅਤੇ ਕੰਟਰੋਲ ਸੰਭਵ ਨਹੀਂ ਹੋਵੇਗਾ।

PunjabKesari

ਡੇਂਗੂ ਦੇ ਖ਼ਾਤਮੇ ਲਈ ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦਰਮਿਆਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਨਵੀਂ ਅਬਾਦੀ, ਕਮਾਲਪੁਰ, ਰਾਮ ਨਗਰ, ਪ੍ਰਲਾਦ ਨਗਰ, ਮੌਲਵੀਆਂ ਮੁਹੱਲਾ ਦੇ ਘਰਾਂ ’ਚ ਸਰਵੇ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਵਿਜ਼ਿਟ ਦੌਰਾਨ ਕੁੱਲ 491 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 10 ਥਾਵਾਂ ’ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਮਿਊਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ 2 ਚਾਲਾਨ ਵੀ ਕੱਟੇ ਗਏ।

ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੇ ਮਾਮਲਿਆਂ ’ਚ ਬਾਲਗ ਮੱਛਰਾਂ ਦੇ ਕਲੱਸਟਰ ’ਚ ਫੌਗਿੰਗ ਕੀਤੀ ਜਾ ਰਹੀ ਹੈ ਪਰ ਜੇਕਰ ਲਾਰਵਾ ਦੇ ਸਰੋਤਾਂ ਨੂੰ ਖਤਮ ਨਾ ਕੀਤਾ ਗਿਆ ਤਾਂ ਡੇਂਗੂ ’ਤੇ ਕੰਟਰੋਲ ਕਰਨਾ ਬਹੁਤ ਮੁਸ਼ਕਲ ਹੈ। ਡੇਂਗੂ ਪ੍ਰਤੀ ਹਰ ਇਕ ਨਾਗਰਿਕ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਆਪਣੇ ਘਰ ’ਚ ਪਾਣੀ ਦੇ ਹਰ ਛੋਟੇ ਤੋਂ ਛੋਟੇ ਅਤੇ ਵੱਡੇ ਸਰੋਤ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਖਾਲੀ ਕਰਕੇ ਸੁਕੇ ਕੇ ਫਿਰ ਭਰਿਆ ਜਾਵੇ। ਬੁਖ਼ਾਰ ਹੋਣ ਦੀ ਸੂਰਤ ਵਿਚ ਜਲਦ ਤੋਂ ਜਲਦ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News