ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ

10/06/2023 11:43:10 AM

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਡੇਂਗੂ ਦੀ ਬੀਮਾਰੀ ਤੇਜ਼ੀ ਨਾਲ ਵਧਣ ਲੱਗੀ ਹੈ। ਵੀਰਵਾਰ ਨੂੰ ਡੇਂਗੂ ਦੇ 2 ਹੋਰ ਪਾਜ਼ੇਟਿਵ ਮਰੀਜ਼ ਮਿਲਣ ਨਾਲ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 90 ’ਤੇ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੇ ਡੇਂਗੂ ਦੇ ਸ਼ੱਕੀ ਜਿਹੜੇ 32 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ਵਿਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚੋਂ ਇਕ ਹੋਰ ਜ਼ਿਲ੍ਹੇ ਨਾਲ ਸਬੰਧਤ ਪਾਇਆ ਗਿਆ।

ਜ਼ਿਲ੍ਹੇ ਦੇ 90 ਡੇਂਗੂ ਪਾਜ਼ੇਟਿਵ ਮਰੀਜ਼ਾਂ ਵਿਚੋਂ 54 ਮਰੀਜ਼ ਸ਼ਹਿਰੀ ਅਤੇ 36 ਪੇਂਡੂ ਇਲਾਕਿਆਂ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਹੁਣ ਤਕ ਜ਼ਿਲ੍ਹੇ ਦੇ 1547 ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕਰ ਚੁੱਕਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਜਿਹੜੇ 1912 ਘਰਾਂ ਦਾ ਸਰਵੇ ਕੀਤਾ, ਉਨ੍ਹਾਂ ਨੂੰ ਉਥੋਂ 6 ਸਥਾਨਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਨ੍ਹਾਂ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ: ਮਲਸੀਆਂ ਵਿਖੇ ਕਾਰ ਤੇ 2 ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ

PunjabKesari
ਡੇਂਗੂ ਦੇ ਲੱਛਣ
- ਸਿਰ ਦਰਦ
- ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਵਿੱਚ ਦਰਦ
-ਉਲਟੀ
- ਅੱਖਾਂ ਵਿੱਚ ਦਰਦ
- ਚਮੜੀ 'ਤੇ ਲਾਲ ਧੱਫੜ
- ਗ੍ਰੰਥੀਆਂ ਦੀ ਸੋਜ

ਇਹ ਵੀ ਪੜ੍ਹੋ: ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ
ਡੇਂਗੂ ਦਾ ਇਲਾਜ
ਮੱਛਰ ਪੈਦਾ ਕਰਨ ਵਾਲੇ ਖੇਤਰਾਂ 'ਤੇ ਪਾਬੰਦੀ ਲਗਾਓ
ਡੇਂਗੂ ਦਾ ਮੁੱਢਲਾ ਸਰੋਤ ਏਡੀਜ਼ ਮੱਛਰ ਹੈ ਜੋ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਆਪਣੇ ਘਰ ਵਿੱਚ ਮੱਛਰਾਂ ਦੇ ਪੈਦਾ ਹੋਣ ਦੇ ਖ਼ਤਰੇ ਨੂੰ ਘਟਾਉਣ ਲਈ ਘਰ ਵਿੱਚ ਖੜ੍ਹੇ ਪਾਣੀ ਦੇ ਸਥਾਨ ਨੂੰ ਸਥਾਨ ਚੰਗੀ ਤਰ੍ਹਾਂ ਸਾਫ਼ ਕਰੋ। ਨਾਲੀਆਂ ਅਤੇ ਨਿਕਾਸੀ ਪਾਈਪਾਂ ਦੀ ਵੀ ਸਫਾਈ ਕੀਤੀ ਜਾਵੇ।

ਮੱਛਰਾਂ ਨੂੰ ਘਰ ਵਿੱਚ ਆਉਣ ਤੋਂ ਰੋਕਣ ਲਈ ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖੋ ਅਤੇ ਮੱਛਰਦਾਨੀ ਦੀ ਵਰਤੋਂ ਵੀ ਕਰੋ। ਮੱਛਰਾਂ ਤੋਂ ਬਚਾਅ ਲਈ ਇਹ ਸਭ ਤੋਂ ਵਧੀਆ ਹੱਲ ਹੋ ਸਕਦੇ ਹਨ। ਨਾਲ ਹੀ, ਘਰ ਦੇ ਅੰਦਰ ਠੰਡਾ ਵਾਤਾਵਰਣ ਬਣਾਈ ਰੱਖਣ ਲਈ ਪੱਖੇ ਜਾਂ ਏਅਰ ਕੰਡੀਸ਼ਨਿੰਗ ਦੀ ਵਰਤੋਂ ਕਰੋ ਕਿਉਂਕਿ ਠੰਡੇ ਮੌਸਮ ਵਿੱਚ ਮੱਛਰਾਂ ਦੀ ਗਤੀਵਿਧੀ ਘੱਟ ਜਾਂਦੀ ਹੈ।


ਕੀਟਨਾਸ਼ਕਾਂ ਦੀ ਵਰਤੋਂ ਕਰੋ 
ਖੁੱਲ੍ਹੀ ਚਮੜੀ 'ਤੇ ਮੱਛਰ ਭਜਾਉਣ ਵਾਲੀ ਕਰੀਮ ਲਗਾਉਣ ਨਾਲ ਮੱਛਰ ਦੇ ਕੱਟਣ ਦੀ ਸੰਭਾਵਨਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਜੇਕਰ ਤੁਹਾਡੇ ਇਲਾਕੇ ਜਾਂ ਘਰ ਵਿੱਚ ਬਹੁਤ ਸਾਰੇ ਮੱਛਰ ਹਨ, ਤਾਂ ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰੋ। ਧਿਆਨ ਵਿੱਚ ਰੱਖੋ ਕਿ ਉਨ੍ਹਾਂ ਵਿੱਚ ਡੀ. ਈ. ਈ. ਟੀ, ਪਿਕਾਰਡਿਨ, ਸਿਟਰੋਨੇਲਾ ਅਤੇ ਨਿੰਬੂ ਯੂਕਲਿਪਟਸ ਦਾ ਤੇਲ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News