ਮੋਹਾਲੀ ਜ਼ਿਲ੍ਹੇ ''ਚ ''ਡੇਂਗੂ'' ਤੋਂ ਬਚਾਓ ਲਈ ਨਿਗਮ ਨੇ ਆਰੰਭੀ ਫੌਗਿੰਗ

04/23/2022 11:39:15 AM

ਮੋਹਾਲੀ (ਪਰਦੀਪ) : ਮੋਹਾਲੀ ਨਗਰ ਨਿਗਮ ਨੇ ਮੋਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਮੱਛਰ ਮਾਰ ਦਵਾਈ ਦੀ ਫੌਗਿੰਗ ਆਰੰਭ ਕਰਵਾ ਦਿੱਤੀ ਹੈ। ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਦੇ ਚਾਰ ਜ਼ੋਨਾਂ ਵਿਚ ਮੱਛਰ ਮਾਰ ਦਵਾਈ ਵਿਭਾਗ ਲਈ ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਡੀਕਲ ਹੈਲਥ ਅਫ਼ਸਰ ਡਾ ਤਮੰਨਾ, ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਹਰੇਕ ਖੇਤਰ ਵਿਚ ਠੀਕ ਢੰਗ ਨਾਲ ਫੌਗਿੰਗ ਕਰਵਾਈ ਜਾਵੇ, ਤਾਂ ਜੋ ਤੇਜ਼ੀ ਨਾਲ ਵੱਧਦੇ ਮੱਛਰਾਂ ’ਤੇ ਕਾਬੂ ਪਾਇਆ ਜਾ ਸਕੇ ਅਤੇ ਡੇਂਗੂ ਦੀ ਖ਼ਤਰਨਾਕ ਅਤੇ ਜਾਨਲੇਵਾ ਬੀਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਮੇਅਰ ਨੇ ਮੋਹਾਲੀ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਮੇਅਰ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਲੋਕਾਂ ਦੇ ਘਰਾਂ ਵਿਚ ਜਾਂਚ ਵਾਸਤੇ ਵੀ ਲਾਈਆਂ ਗਈਆਂ ਹਨ ਅਤੇ ਜੇਕਰ ਕਿਸੇ ਦੇ ਘਰ ਮੱਛਰਾਂ ਦੀ ਬਰੀਡਿੰਗ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ।


Babita

Content Editor

Related News