ਲੁਧਿਆਣਾ ''ਚ ਵੱਧਦਾ ਜਾ ਰਿਹੈ ''ਡੇਂਗੂ'' ਦਾ ਕਹਿਰ, ਹੁਣ ਤੱਕ 527 ਕੇਸਾਂ ਦੀ ਪੁਸ਼ਟੀ

Thursday, Oct 21, 2021 - 12:06 PM (IST)

ਲੁਧਿਆਣਾ ''ਚ ਵੱਧਦਾ ਜਾ ਰਿਹੈ ''ਡੇਂਗੂ'' ਦਾ ਕਹਿਰ, ਹੁਣ ਤੱਕ 527 ਕੇਸਾਂ ਦੀ ਪੁਸ਼ਟੀ

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਡੇਂਗੂ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜੇਕਰ ਬੀਤੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ 'ਚ 54 ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਜਦੋਂ ਕਿ 527 ਕੇਸਾਂ ਦੀ ਹੁਣ ਤੱਕ ਪੁਸ਼ਟੀ ਹੋ ਚੁੱਕੀ ਹੈ। ਇੰਨਾ ਹੀ ਨਹੀਂ ਸਿਹਤ ਵਿਭਾਗ ਨੇ 1960 ਡੇਂਗੂ ਦੇ ਸ਼ੱਕੀ ਮਰੀਜ਼ ਹੋਣ ਦਾ ਵੀ ਖ਼ਦਸ਼ਾ ਜਤਾਇਆ ਹੈ। ਬੀਤੇ ਦਿਨ ਜੋ ਕੇਸ ਸਾਹਮਣੇ ਆਏ ਹਨ, ਉਨ੍ਹਾਂ ਵਿੱਚੋਂ 43 ਡੇਂਗੂ ਦੇ ਕੇਸ ਸ਼ਹਿਰੀ ਖੇਤਰਾਂ ਨਾਲ ਸਬੰਧਿਤ ਹਨ, ਜਦੋਂ ਕਿ 11 ਕੇਸ ਪੇਂਡੂ ਖੇਤਰਾਂ ਤੋਂ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਵਿਵਾਦਾਂ ਤੋਂ ਬਚੇਗੀ ਕਾਂਗਰਸ ਹਾਈਕਮਾਨ, ਚੋਣਾਂ ਦੌਰਾਨ ਇਨ੍ਹਾਂ ਚਿਹਰਿਆਂ ਨੂੰ ਲਿਆਂਦਾ ਜਾ ਸਕਦੈ ਅੱਗੇ

5 ਪੰਜ ਕੇਸ ਜਗਰਾਓਂ ਨਾਲ ਸਬੰਧਿਤ ਹਨ, ਜਦੋਂ ਕਿ 2 ਕੇਸ ਪੱਖੋਵਾਲ ਅਤੇ ਇਕ-ਇਕ ਕੇਸ ਖੰਨਾ ਸਾਹਨੇਵਾਲ ਸਿੱਧਵਾਂ ਬੇਟ ਅਤੇ ਸੁਧਾਰ ਤੋਂ ਵੀ ਸਾਹਮਣੇ ਆਇਆ ਹੈ। ਉਧਰ ਲੁਧਿਆਣਾ ਦੀ ਜ਼ਿਲ੍ਹਾ ਮਹਾਮਾਰੀ ਅਫ਼ਸਰ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ 3 ਸ਼ੱਕੀ ਲੋਕਾਂ ਦੀ ਹੁਣ ਤੱਕ ਡੇਂਗੂ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਤੇਜ਼ ਬੁਖਾਰ, ਜੋੜਾਂ ਵਿੱਚ ਦਰਦ ਅਤੇ ਜ਼ੁਕਾਮ, ਸਿਰਦਰਦ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 800 ਦੇ ਕਰੀਬ 'ਪੈਟਰੋਲ ਪੰਪ' ਬੰਦ ਹੋਣ ਦੀ ਕਗਾਰ 'ਤੇ, ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਅਤੇ ਆਪਣੇ ਘਰਾਂ ਵਿੱਚ ਕਿਸੇ ਵੀ ਕਿਸਮ ਦਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਡਾ. ਪ੍ਰਭਲੀਨ ਨੇ ਕਿਹਾ ਕਿ ਨਗਰ ਨਿਗਮ ਨਾਲ ਮਿਲ ਕੇ ਸਿਹਤ ਮਹਿਕਮੇ ਵੱਲੋਂ ਉਨ੍ਹਾਂ ਇਲਾਕਿਆਂ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ, ਜਿੱਥੇ ਡੇਂਗੂ ਦੇ ਕੇਸ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਸਬੰਧੀ ਜੋ ਟੈਸਟ ਕਰਵਾਏ ਜਾਂਦੇ ਹਨ, ਉਨ੍ਹਾਂ ਦੀ ਕੀਮਤ ਵੀ ਸਰਕਾਰ ਵੱਲੋਂ ਨਿਰਧਾਰਿਤ ਕਰ ਦਿੱਤੀ ਗਈ ਹੈ।  
ਇਹ ਵੀ ਪੜ੍ਹੋ : ਸਿੰਘੂ ਬਾਰਡਰ 'ਤੇ ਪਿੰਡ ਰੰਨੋ ਦੇ ਵਿਅਕਤੀ ਦੀ ਮੌਤ, ਪਿਛਲੇ ਡੇਢ ਮਹੀਨੇ ਤੋਂ ਸੰਘਰਸ਼ 'ਚ ਸੀ ਸ਼ਾਮਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News