ਲੁਧਿਆਣਾ ''ਚ ''ਡੇਂਗੂ'' ਨੇ ਮਚਾਈ ਤਬਾਹੀ, ਇੱਕੋ ਦਿਨ 122 ਨਵੇਂ ਮਰੀਜ਼ ਆਏ ਸਾਹਮਣੇ

10/28/2021 2:33:48 PM

ਲੁਧਿਆਣਾ (ਨਰਿੰਦਰ) : ਪੰਜਾਬ ਭਰ 'ਚ ਇਸ ਵੇਲੇ ਡੇਂਗੂ ਦਾ ਕਹਿਰ ਜਾਰੀ ਹੈ। ਜੇਕਰ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਬੀਤੇ ਦਿਨ ਹੀ ਲੁਧਿਆਣਾ 'ਚ ਡੇਂਗੂ ਦੇ 122 ਨਵੇਂ ਮਾਮਲੇ ਸਾਹਮਣੇ ਆ ਗਏ ਹਨ। ਇਸ ਤੋਂ ਬਾਅਦ ਜ਼ਿਲ੍ਹੇ 'ਚ ਡੇਂਗੂ ਦੇ ਕੇਸਾਂ ਦੀ ਕੁੱਲ ਗਿਣਤੀ 1026 'ਤੇ ਪਹੁੰਚ ਗਈ ਹੈ। ਜੇਕਰ ਸ਼ੱਕੀ ਡੇਂਗੂ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ 'ਚ ਕੁੱਲ 2656 ਡੇਂਗੂ ਦੇ ਸ਼ੱਕੀ ਮਰੀਜ਼ ਪਾਏ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ

ਲੁਧਿਆਣਾ ਦੇ ਪੋਸ਼ ਇਲਾਕਿਆਂ ਤੋਂ ਹੁਣ ਡੇਂਗੂ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ 'ਚ ਗੁਰਦੇਵ ਨਗਰ, ਰਿਸ਼ੀ ਨਗਰ, ਬਾੜੇਵਾਲ ਰੋਡ, ਬੀ. ਆਰ. ਐੱਸ. ਨਗਰ, ਜੀ. ਟੀ. ਬੀ. ਨਗਰ, ਟੈਗੋਰ ਨਗਰ ਅਤੇ ਗਰੀਨ ਪਾਰਕ ਸ਼ਾਮਲ ਹਨ। ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ 16 ਮਰੀਜ਼ ਦਾਖ਼ਲ ਹਨ, ਜਦੋਂ ਕਿ ਨਿੱਜੀ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਕੁੱਲ 378 ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਨਾਬਾਲਗ ਪੋਤੇ ਨੇ ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ, ਬਜ਼ੁਰਗ ਦਾਦਾ-ਦਾਦੀ ਨੂੰ ਕਮਰੇ 'ਚ ਡੱਕ ਕੁਹਾੜੀ ਨਾਲ ਵੱਢਿਆ

ਇਸ ਸਬੰਧੀ ਜਦੋਂ ਡੇਂਗੂ ਨਾਲ ਨਜਿੱਠਣ ਲਈ ਬਣਾਏ ਗਏ ਡੇਂਗੂ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੇਂਗੂ ਦੇ ਮਰੀਜ਼ਾਂ 'ਚ ਇਜ਼ਾਫਾ ਹੋ ਰਿਹਾ ਹੈ, ਜੋ ਕਿ ਕਾਫ਼ੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਵੱਲੋਂ ਤਾਂ ਲਗਾਤਾਰ ਇਲਾਕਿਆਂ 'ਚ ਫੌਗਿੰਗ ਕਰਵਾਈ ਜਾ ਰਹੀ ਹੈ ਪਰ ਲੋਕ ਬਹੁਤਾ ਸਹਿਯੋਗ ਨਹੀਂ ਦੇ ਰਹੇ।

ਇਹ ਵੀ ਪੜ੍ਹੋ : ਲੁਧਿਆਣਾ ਦੀਆਂ ਸੜਕਾਂ ਖ਼ਤਰੇ ਤੋਂ ਖ਼ਾਲੀ ਨਹੀਂ!, ਇਸ ਹਾਦਸੇ ਦੀਆਂ ਤਸਵੀਰਾਂ ਤੁਹਾਨੂੰ ਵੀ ਪਰੇਸ਼ਾਨ ਕਰ ਦੇਣਗੀਆਂ

ਉਨ੍ਹਾਂ ਕਿਹਾ ਕਿ ਲੋਕ ਘਰਾਂ 'ਚ ਫੌਗਿੰਗ ਨਹੀਂ ਕਰਵਾ ਰਹੇ, ਜਿਸ ਕਾਰਨ ਲਾਰਵਾ ਵੱਧਦਾ ਜਾ ਰਿਹਾ ਹੈ ਅਤੇ ਜ਼ਿਆਦਾਤਰ ਲਾਰਵਾ ਵੀ ਲੋਕਾਂ ਦੇ ਘਰਾਂ ਚ ਹੀ ਜਮ੍ਹਾਂ ਹੋਏ ਪਾਣੀ ਤੋਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਿਹਤ ਮਹਿਕਮੇ ਵੱਲੋਂ ਟੀਮਾਂ ਦਾ ਗਠਨ ਕਰ ਕੇ ਇਲਾਕਿਆਂ ਵਿੱਚ ਭੇਜਿਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita