ਲੁਧਿਆਣਾ ''ਚ ਡੇਂਗੂ ਦੇ 27 ਨਵੇਂ ਮਰੀਜ਼ਾਂ ਦੀ ਪੁਸ਼ਟੀ, ਸਵਾਈਨ ਫਲੂ ਤੋਂ ਰਾਹਤ
Saturday, Nov 19, 2022 - 11:49 AM (IST)
ਲੁਧਿਆਣਾ (ਸਹਿਗਲ) : ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ 'ਚ ਡੇਂਗੂ ਦੇ 2 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ 'ਚ ਇਨਾਂ 'ਚੋਂ 27 ਮਰੀਜ਼ਾਂ 'ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ ਸਿਹਤ ਅਧਿਕਾਰੀਆਂ ਦੇ ਅਨੁਸਾਰ ਪਾਜ਼ੇਟਿਵ ਮਰੀਜ਼ਾਂ 'ਚ 20 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 7 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਇਸ ਦੇ ਇਲਾਵਾ ਜ਼ਿਲ੍ਹੇ ਦੇ 40 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ 2862 ਮਰੀਜ਼ ਨੂੰ ਸ਼ੱਕੀ ਮਰੀਜ਼ ਐਲਾਨਿਆ ਗਿਆ ਹੈ। ਬੀਤੇ ਦਿਨ ਸਾਹਮਣੇ ਆਏ ਮਰੀਜ਼ਾਂ ’ਚੋਂ 15 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਲੇ ਹਨ। ਸਥਾਨਕ ਹਸਪਤਾਲਾਂ 'ਚ ਸਾਹਮਣੇ ਆਏ ਮਰੀਜ਼ਾਂ ਵਿਚੋਂ ਸਿਹਤ ਵਿਭਾਗ ਵਲੋਂ 1403 ਮਰੀਜ਼ਾਂ 'ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨਾਂ ਵਿਚ 782 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਸਵਾਈਨ ਫਲੂ 'ਚ ਰਾਹਤ, ਮਲੇਰੀਆ ਦਾ ਇਕ ਮਰੀਜ਼ ਆਇਆ ਸਾਹਮਣੇ
ਪਿਛਲੇ 24 ਘੰਟਿਆਂ ਵਿਚ ਜ਼ਿਲ੍ਹੇ 'ਚ ਸਵਾਈਨ ਫਲੂ ਤੋਂ ਰਾਹਤ ਮਹਿਸੂਸ ਕੀਤੀ ਗਈ ਹੈ। ਬੀਤੇ ਦਿਨ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ, ਜਦੋਂ ਕਿ ਮਲੇਰੀਆ ਦਾ ਇਕ ਮਰੀਜ਼ ਰਿਪੋਰਟ ਹੋਇਆ ਹੈ। ਜ਼ਿਲ੍ਹੇ ਵਿਚ ਹੁਣ ਤੱਕ ਮਲੇਰੀਆ ਦੇ 31 ਮਰੀਜ਼ ਸਾਹਮਣੇ ਆ ਚੁਕੇ ਹਨ।