ਲੁਧਿਆਣਾ ''ਚ ਦਮ ਤੋੜਨ ਲੱਗਾ ਡੇਂਗੂ ਦਾ ਕਹਿਰ, 4 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

Saturday, Dec 10, 2022 - 10:59 AM (IST)

ਲੁਧਿਆਣਾ ''ਚ ਦਮ ਤੋੜਨ ਲੱਗਾ ਡੇਂਗੂ ਦਾ ਕਹਿਰ, 4 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

ਲੁਧਿਆਣਾ (ਸਹਿਗਲ) : ਮਹਾਨਗਰ ’ਚ ਡੇਂਗੂ ਦਾ ਕਹਿਰ ਹੁਣ ਦਮ ਤੋੜਦਾ ਦਿਖਾਈ ਦੇਣ ਲੱਗਾ ਹੈ। ਠੰਡ ਪੈਣ ਤੋਂ ਬਾਅਦ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ’ਚ ਕਾਫੀ ਕਮੀ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਸਥਾਨਕ ਹਸਪਤਾਲਾਂ ’ਚ 11 ਮਰੀਜ਼ ਸਾਹਮਣੇ ਆਏ। ਇਨ੍ਹਾਂ ’ਚੋਂ ਸਿਹਤ ਵਿਭਾਗ ਵੱਲੋਂ 4 ਮਰੀਜ਼ਾਂ 'ਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 4 ਮਰੀਜ਼ਾਂ ’ਚੋਂ 1 ਮਰੀਜ਼ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਮਹਾਨਗਰ 'ਚ ਹੁਣ ਤੱਕ ਡੇਂਗੂ ਦੇ 1062 ਮਰੀਜ਼ਾਂ ਦੀ ਸਿਹਤ ਵਿਭਾਗ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜਦੋਂਕਿ 3404 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਜ਼ਿਲ੍ਹੇ ਤੋਂ ਇਲਾਵਾ 738 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਮੈਡੀਕਲ ਮਾਹਿਰਾਂ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਅਜੇ ਕੁੱਝ ਦਿਨ ਹੋਰ ਸਾਵਧਾਨ ਰਹਿਣ ਲਈ ਕਿਹਾ ਹੈ।
ਸ਼ੁੱਕਰਵਾਰ ਨੂੰ ਲੋਕ ਡਰਾਏ-ਡੇਅ ਦੇ ਰੂਪ ’ਚ ਮਨਾਉਣ : ਸਿਵਲ ਸਰਜਨ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਿਵਲ ਸਰਜਨ ਡਾ. ਹਤਿੰਦਰ ਕੌਰ ਦੇ ਨਿਰਦੇਸ਼ਾਂ ’ਚ ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡੇਂਗੂ ਦੇ ਮਰੀਜ਼ ਮਿਲਣ ਵਾਲੀਆਂ ਥਾਵਾਂ ’ਤੇ ਛਿੜਕਾਅ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਸ ਲਾਈਨ, ਨਿਊ ਵਿਸ਼ਣੁਪੁਰੀ, ਨਿਊ ਸੁਭਾਸ਼ ਨਗਰ ਆਦਿ ਥਾਵਾਂ ’ਤੇ ਛਿੜਕਾਅ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ’ਚ ਕੱਟਦਾ ਹੈ। ਡੇਂਗੂ ਦੇ ਲੱਛਣਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਿਰਦਰਦ, ਮਾਸਪੇਸ਼ੀਆਂ 'ਚ ਦਰਦ, ਚਮੜੀ ’ਤੇ ਰੇਸ਼ਿਆਂ, ਅੱਖਾਂ ਦੇ ਪਿੱਛੇ ਦਰਦ, ਮਸੂੜਿਆਂ ਅਤੇ ਨੱਕ ’ਚੋਂ ਖੂਨ ਆਉਣ ਦੀ ਸਮੱਸਿਆ ਹੋਵੇ, ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। 


author

Babita

Content Editor

Related News