ਸਿਹਤ ਮਹਿਕਮੇ ਦੀ ਟੀਮ ਨੇ ''ਡੇਂਗੂ'' ਦੇ ਲਾਰਵਾ ਦੀ ਕੀਤੀ ਜਾਂਚ

Sunday, Oct 04, 2020 - 01:37 PM (IST)

ਸਿਹਤ ਮਹਿਕਮੇ ਦੀ ਟੀਮ ਨੇ ''ਡੇਂਗੂ'' ਦੇ ਲਾਰਵਾ ਦੀ ਕੀਤੀ ਜਾਂਚ

ਮੋਹਾਲੀ (ਪਰਦੀਪ) : ਸਿਹਤ ਮਹਿਕਮੇ ਵਲੋਂ ਡੇਂਗੂ ਦੀ ਬੀਮਾਰੀ ’ਤੇ ਠੱਲ੍ਹ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਮਹਿਕਮੇ ਦੀ ਟੀਮ ਵਲੋਂ ਸੁਪਰਵਾਈਜ਼ਰ ਗੁਰਜੀਤ ਸਿੰਘ ਅਤੇ ਭੁਪਿੰਦਰ ਕੁਮਾਰ ਦੀ ਅਗਵਾਈ ਹੇਠ ਸੈਕਟਰ-70 ਦੇ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੂਲਰ, ਫਰਿੱਜਾਂ ਅਤੇ ਹੋਰਨਾਂ ਥਾਵਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਸੁਪਰਵਾਈਜ਼ਰ ਗੁਰਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਦੇ ਘਰਾਂ 'ਚ ਚੈਕਿੰਗ ਕਰ ਕੇ ਡੇਂਗੂ ਦੇ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 8 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲ ਚੁੱਕਿਆ ਹੈ। ਇਸ ਮੌਕੇ ਗੁਰਜਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।


author

Babita

Content Editor

Related News