ਮੋਗਾ : ਟੀਮ ਨੇ ਘਰ-ਘਰ ਜਾ ਕੇ ਕੀਤੀ ਡੇਂਗੂ ਲਾਰਵੇ ਦੀ ਜਾਂਚ
Thursday, Jun 25, 2020 - 01:34 PM (IST)
ਕੋਟ ਈਸੇ ਖਾਂ (ਗਰੋਵਰ, ਸੰਜੀਵ) : ਜਗਜੀਤ ਸਿੰਘ ਕਾਰਜ ਸਾਧਕ ਅਫਸਰ ਕੋਟ ਈਸੇ ਖਾਂ ਦੀ ਯੋਗ ਰਹਿਨੁਮਾਈ ਹੇਠ ਨਗਰ ਪੰਚਾਇਤ ਕੋਟ ਈਸੇ ਖਾਂ ਅਤੇ ਸੀ. ਐੱਚ. ਸੀ. ਕੋਟ ਈਸੇ ਖਾਂ ਵੱਲੋਂ ਡਾ. ਰਾਕੇਸ਼ ਬਾਲੀ ਦੀ ਯੋਗ ਅਗਵਾਈ ਹੇਠ ਇਕੱਠੀ ਟੀਮ ਗਠਿਤ ਕੀਤੀ ਗਈ, ਜਿਸ ਦੇ ਸਬੰਧ 'ਚ ਦੱਸਿਆ ਗਿਆ ਕਿ ਇਹ ਟੀਮ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਜਾਂਚ ਕਰਨ ਲਈ ਬਣਾਈ ਗਈ ਹੈ, ਜਿਸ ਤਹਿਤ ਡਾਕਟਰ ਰਾਜਦਵਿੰਦਰ ਸਿੰਘ, ਬਲਵਿੰਦਰ ਸਿੰਘ ਇੰਸਪੈਕਟਰ ਵੱਲੋਂ ਟੀਮ ਦੇ ਸਹਿਯੋਗ ਨਾਲ ਲੋਕਾਂ ਨੂੰ ਸਫਾਈ ਦਾ ਧਿਆਨ ਰੱਖਣ ਅਤੇ ਪਾਣੀ ਖੜ੍ਹਾ ਨਾ ਕਰਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸਾਨੂੰ ਸਭ ਨੂੰ ਆਪਣੇ ਘਰ ਦੇ ਅੰਦਰ ਅਤੇ ਆਲੇ-ਦੁਆਲੇ ਸਫਾਈ ਰੱਖਣੀ ਚਾਹੀਦੀ ਹੈ ਤਾਂ ਜੋ ਡੇਂਗੂ ਵਰਗੀ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।