ਫਤਿਹਗੜ੍ਹ ਸਾਹਿਬ ''ਚ ਵਧਿਆ ''ਡੇਂਗੂ'' ਦਾ ਕਹਿਰ, 2 ਸ਼ੱਕੀ ਮਰੀਜ਼ਾਂ ਦੀ ਮੌਤ

Thursday, Oct 29, 2020 - 02:45 PM (IST)

ਫਤਿਹਗੜ੍ਹ ਸਾਹਿਬ (ਜਗਦੇਵ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ 'ਚ ਕੋਰੋਨਾ ਮਹਾਮਾਰੀ ਤੋਂ ਬਾਅਦ ਡੇਂਗੂ ਦਾ ਕਹਿਰ ਵਧਣ ਲੱਗਾ ਹੈ ਅਤੇ ਵੱਖ-ਵੱਖ ਥਾਵਾਂ ਤੋਂ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 346 ਤੱਕ ਪਹੁੰਚ ਗਈ ਹੈ, ਜਦੋਂ ਕਿ 2 ਸ਼ੱਕੀ ਡੇਂਗੂ ਮਰੀਜ਼ਾਂ ਦੀ ਮੌਤ ਹੋ ਜਾਣ ਬਾਰੇ ਵੀ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, 'ਕਿਸਾਨਾਂ ਤੋਂ ਜਲਦ ਖਾਲੀ ਕਰਵਾਓ ਰੇਲਵੇ ਟਰੈਕ'

ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਸਿਹਤ ਮਹਿਕਮਾ ਹਰਕਤ 'ਚ ਆਇਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਥਾਂਵਾਂ 'ਤੇ ਮਹਿਕਮੇ ਵੱਲੋਂ ਡੇਂਗੂ ਮੱਛਰਾਂ ਨੂੰ ਮਾਰਨ ਲਈ ਸਪਰੇਅ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਬੀਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਥਾਂ 'ਤੇ ਪਾਣੀ ਨੂੰ ਨਾ ਰੁਕਣ ਦਿੱਤਾ ਜਾਵੇ ਕਿਉਂਕਿ ਡੇਂਗੂ ਦਾ ਲਾਰਵਾ ਖੜ੍ਹੇ ਪਾਣੀ 'ਚ ਹੀ ਪੈਦਾ ਹੁੰਦਾ ਹੈ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਕੈਬਨਿਟ 'ਚ ਹੋਵੇਗੀ ਵਾਪਸੀ!, ਪੁਰਾਣਾ ਮਹਿਕਮਾ ਮਿਲਣ ਦੀਆਂ ਚਰਚਾਵਾਂ ਨੇ ਫੜ੍ਹਿਆ ਜ਼ੋਰ

ਇਸ ਸਬੰਧੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਵਰਗੀ ਬੀਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਡੇਂਗੂ ਦੀ ਟੈਸਟਿੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ਵੱਲੋਂ RDF ਦਾ ਪੈਸਾ ਨਾ ਦੇਣ 'ਤੇ ਪੰਜਾਬ ਦੀ ਸਿਆਸਤ ਗਰਮਾਈ, ਕੈਪਟਨ ਨੇ ਸੱਦੀ ਮੀਟਿੰਗ
ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਹਫ਼ਤੇ 'ਚ ਇੱਕ ਵਾਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਜਿਸ ਦੇ ਤਹਿਤ ਸਿਹਤ ਮਹਿਕਮੇ ਦੇ ਮੁਲਾਜ਼ਮ ਵੱਖ-ਵੱਖ ਪਿੰਡਾਂ ਅਤੇਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ ਕਿ ਆਪਣੇ ਘਰਾਂ 'ਚ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਨੂੰ ਖ਼ੜ੍ਹਾ ਨਾ ਹੋਣ ਦਿੱਤਾ ਜਾਵੇ।


 


Babita

Content Editor

Related News