ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)

10/27/2021 12:30:21 PM

ਮੋਹਾਲੀ (ਪਰਦੀਪ) : ਪੰਜਾਬ 'ਚ ਡੇਂਗੂ ਦੇ ਹਾਲਾਤ ਲਗਾਤਾਰ ਗੰਭੀਰ ਹੁੰਦੇ ਜਾ ਰਹੇ ਹਨ। ਮੋਹਾਲੀ ਜ਼ਿਲ੍ਹੇ 'ਚ ਵੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹਾਲਾਤ ਇਹ ਹੋ ਗਏ ਹਨ ਕਿ ਮੋਹਾਲੀ ਸਿਵਲ ਹਸਪਤਾਲ 'ਚ ਡੇਂਗੂ ਦੇ ਮਰੀਜ਼ਾਂ ਲਈ ਸਪੈਸ਼ਲ ਵਾਰਡ ਬਣਾਉਣਾ ਪਿਆ ਹੈ। ਇਸ ਵਾਰਡ 'ਚ ਡੇਂਗੂ ਦੀ ਪੁਸ਼ਟੀ ਹੋਣ ਵਾਲੇ ਅਤੇ ਸ਼ੱਕੀ ਮਰੀਜ਼ਾਂ ਨੂੰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਮਰੀਜ਼ਾਂ ਲਈ ਪੰਜਾਬ ਸਰਕਾਰ ਵੱਲੋਂ ਮੱਛਰਦਾਨੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਮਾਛੀਵਾੜਾ ਦੇ ਪਿੰਡ 'ਚ 3 ਦਰਿੰਦਿਆਂ ਦੀ ਹਵਸ ਦਾ ਸ਼ਿਕਾਰ ਬਣੀ ਕੁੜੀ, ਨਸ਼ੀਲੀ ਚੀਜ਼ ਖੁਆ ਖੇਤਾਂ 'ਚ ਕੀਤਾ ਗੈਂਗਰੇਪ

ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ 'ਚ ਸੋਮਵਾਰ ਨੂੰ ਡੇਂਗੂ ਦੇ 68 ਨਵੇਂ ਮਰੀਜ਼ ਸਾਹਮਣੇ ਆਏ ਹਨ। ਉਨ੍ਹਾਂ ਨੇ ਦੱਸਿਆ ਕਿ ਸਿਰਫ ਅਕਤੂਬਰ ਮਹੀਨੇ 'ਚ ਹੁਣ ਤੱਕ ਡੇਂਗੂ ਦੇ 1251 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਸਤੰਬਰ ਮਹੀਨੇ ਦੌਰਾਨ ਡੇਂਗੂ ਦੇ ਮਰੀਜ਼ਾਂ ਦੀ ਇਹ ਗਿਣਤੀ ਸਿਰਫ 344 ਸੀ। ਸਿਵਲ ਸਰਜਨ ਮੁਤਾਬਕ ਮੋਹਾਲੀ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 1622 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਆਪਣੇ ਘਰਾਂ 'ਚ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਣ ਅਤੇ ਖੜ੍ਹਾ ਪਾਣੀ ਨਾ ਰਹਿਣ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਡੇਂਗੂ ਦਾ ਕੋਈ ਲੱਛਣ ਦਿਖਾਈ ਦਿੰਦਾ ਹੈ ਤਾਂ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਗੱਲ


ਨਿੱਜੀ ਹਸਪਤਾਲਾਂ 'ਚ ਡੇਂਗੂ ਟੈਸਟ ਦੀ ਕੀਮਤ 600 ਤੈਅ ਕੀਤੀ ਗਈ
ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜ਼ਬ ਕੀਮਤਾਂ ’ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿਚ ਡੇਂਗੂ ਦੇ ਟਾਕਰੇ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪਟਿਆਲਾ ਪੁਲਸ ਵੱਲੋਂ ਲੁੱਟ-ਖੋਹ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼, ਮਾਰੂ ਹਥਿਆਰਾਂ ਸਣੇ 6 ਗ੍ਰਿਫ਼ਤਾਰ

ਸੋਨੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਰੋਕਣ ਲਈ ਆਪਣੇ ਘਰਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੀਮਾਰ ਹੋਣ ਦੀ ਸਥਿਤੀ ਵਿਚ ਤੁਰੰਤ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਡੇਂਗੂ ਅਤੇ ਮਲੇਰੀਆਂ ਸਬੰਧੀ ਟੈਸਟ ਜ਼ਰੂਰ ਕਰਵਾਉਣ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਮੁਫ਼ਤ ਕੀਤੇ ਜਾਂਦੇ ਹਨ। 


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita