ਡੇਂਗੂ ਦੇ 17 ਨਵੇਂ ਮਰੀਜ਼ ਆਏ ਸਾਹਮਣੇ, 9 ਦੀ ਪੁਸ਼ਟੀ
Friday, Jul 28, 2023 - 03:11 PM (IST)
ਲੁਧਿਆਣਾ (ਸਹਿਗਲ) : ਸਥਾਨਕ ਹਸਪਤਾਲਾਂ ’ਚ ਡੇਂਗੂ ਦੇ 17 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਇਨ੍ਹਾਂ ’ਚੋਂ 9 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ, ਜਦਕਿ 8 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ’ਚ ਸਾਹਮਣੇ ਆਏ 5 ਮਰੀਜ਼ਾਂ ’ਚਂ ਇਕ ਮਰੀਜ਼ ਘੁਮਾਰ ਮੰਡੀ, ਚੰਦਰ ਨਗਰ, ਪਟੇਲ ਨਗਰ, ਮਲੌਦ ਅਤੇ ਸੁਧਾਰ ਦਾ ਰਹਿਣ ਵਾਲਾ ਹੈ, ਜਦਕਿ 4 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 40 ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। 323 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। 51 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ, ਜਦਕਿ ਦੂਜੇ ਸੂਬਿਆਂ ਨਾਲ ਸਬੰਧਿਤ 28 ਮਰੀਜ਼ਾਂ ’ਚ 14 ਪਾਜ਼ੇਟਿਵ ਆ ਚੁੱਕੇ ਹਨ। 14 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।