ਲੁਧਿਆਣਾ ''ਚ ''ਡੇਂਗੂ'' ਦੇ ਮਰੀਜ਼ਾਂ ਦੀ ਗਿਣਤੀ 1700 ਤੋਂ ਪਾਰ, 80 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

11/22/2021 9:54:55 AM

ਲੁਧਿਆਣਾ (ਸਹਿਗਲ) : ਸਥਾਨਕ ਹਸਪਤਾਲਾਂ 'ਚ ਡੇਂਗੂ ਦੇ 80 ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਪੇਸ਼ ਕੀਤੀ ਜਾ ਰਹੀ ਰਿਪੋਰਟ ਅਨੁਸਾਰ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 1700 ਨੂੰ ਪਾਰ ਕਰ ਗਈ ਹੈ। ਸਿਹਤ ਵਿਭਾਗ ਵੱਲੋਂ ਡੇਂਗੂ ਦੇ ਮਰੀਜ਼ਾਂ ਦੀ ਕੀਤੀ ਗਈ ਸਕਰੀਨਿੰਗ ਦੀ ਰਿਪੋਰਟ ਮੁਤਾਬਕ ਬੀਤੇ ਦਿਨ 57 ਮਰੀਜ਼ਾਂ ਦੀ ਸਕਰੀਨਿੰਗ ਕੀਤੀ ਗਈ। ਇਨ੍ਹਾਂ 'ਚੋਂ 25 ਮਰੀਜ਼ਾਂ 'ਚ ਡੇਂਗੂ ਦੀ ਪੁਸ਼ਟੀ ਹੋਈ, 10 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ, ਜਦੋਂ ਕਿ 15 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ : ਏਅਰਟੈੱਲ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ 'ਪ੍ਰੀਪੇਡ' ਪਲਾਨ

ਸਿਹਤ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਹ ਇਕ-ਦੋ ਦਿਨ ਪਹਿਲਾਂ ਦੇ ਮਰੀਜ਼ਾਂ ਦੀ ਰਿਪੋਰਟ ਹੈ। ਵਿਭਾਗ ਮੁਤਾਬਕ ਐਤਵਾਰ ਹੋਣ ਕਾਰਨ ਜ਼ਿਆਦਾਤਰ ਹਸਪਤਾਲਾਂ ਤੋਂ ਇਹ ਰਿਪੋਰਟ ਸਿਹਤ ਵਿਭਾਗ ਨੂੰ ਪ੍ਰਾਪਤ ਨਹੀਂ ਹੋਈ ਹੈ। ਹੁਣ ਤੱਕ ਜ਼ਿਲ੍ਹੇ ਦੇ 1700 ਡੇਂਗੂ ਮਰੀਜ਼ਾਂ ਤੋਂ ਇਲਾਵਾ 906 ਮਰੀਜ਼ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਦੇ ਹਨ, ਜਦੋਂ ਕਿ ਜ਼ਿਲ੍ਹੇ ਦੇ 4314 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ 'ਕੇਜਰੀਵਾਲ', ਮੋਗਾ ਤੋਂ ਕਰਨਗੇ 'ਮਿਸ਼ਨ ਪੰਜਾਬ' ਦੀ ਸ਼ੁਰੂਆਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


Babita

Content Editor

Related News