ਲੁਧਿਆਣਾ ਜ਼ਿਲ੍ਹੇ ''ਚ ਨਹੀਂ ਘੱਟ ਰਿਹਾ ''ਡੇਂਗੂ'' ਦਾ ਕਹਿਰ, ਹੁਣ 52 ਨਵੇਂ ਮਰੀਜ਼ ਆਏ ਸਾਹਮਣੇ

Wednesday, Oct 19, 2022 - 10:55 AM (IST)

ਲੁਧਿਆਣਾ ਜ਼ਿਲ੍ਹੇ ''ਚ ਨਹੀਂ ਘੱਟ ਰਿਹਾ ''ਡੇਂਗੂ'' ਦਾ ਕਹਿਰ, ਹੁਣ 52 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ (ਸਹਿਗਲ) : ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਮੁੱਖ ਹਸਪਤਾਲਾਂ ’ਚ ਡੇਂਗੂ ਦੇ 52 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ 30 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। 29 ਮਰੀਜ਼ਾਂ ’ਚ 14 ਮਰੀਜ਼ ਜ਼ਿਲ੍ਹੇ ਦੇ, ਜਦੋਂਕਿ 16 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। 22 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਹੁਣ ਤੱਕ ਜ਼ਿਲ੍ਹੇ ’ਚ ਡੇਂਗੂ ਦੇ 231 ਮਰੀਜ਼ਾਂ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ 264 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਜ਼ਿਲ੍ਹੇ ਦੇ 1920 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਫਿਰ ਦਸਤਕ, BSF ਨੇ ਕੀਤੇ ਰਾਊਂਡ ਫਾਇਰ

ਜ਼ਿਲ੍ਹਾ ਐਪੀਡੈਮਿਓਲਾਜਿਸਟ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ 1077 ਘਰਾਂ ਦਾ ਦੌਰਾ ਕੀਤਾ। ਇਨ੍ਹਾਂ ’ਚ 6 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੇਂਗੂ ਤੋਂ ਬਚਾਅ ਲਈ ਸਰੀਰ ਢੱਕਣ ਵਾਲੇ ਪੂਰੇ ਕੱਪੜੇ ਪਹਿਨਣ ਅਤੇ ਆਪਣੇ ਘਰਾਂ ਅਤੇ ਆਸ-ਪਾਸ ਜਾਂ ਛੱਤ ’ਤੇ ਬਾਰਸ਼ ਆਦਿ ਦਾ ਪਾਣੀ ਇਕੱਠਾ ਨਾ ਰਹਿਣ ਦੇਣ ਅਤੇ ਇਨ੍ਹਾਂ ਦਿਨਾਂ ’ਚ ਬੂਟਿਆਂ ਨੂੰ ਪਾਣੀ ਘੱਟ ਦੇਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਚ ਪੈਦਾ ਹੁੰਦਾ ਹੈ। ਘਰ ’ਚ ਮੱਛਰ ਭਜਾਉਣ ਵਾਲੇ ਮੈਟ ਆਦਿ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ
ਸਵਾਈਨ ਫਲੂ ਦਾ 1 ਪਾਜ਼ੇਟਿਵ, 2 ਸ਼ੱਕੀ ਮਰੀਜ਼ ਆਏ ਸਾਹਮਣੇ
ਜ਼ਿਲ੍ਹੇ ’ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਸਥਾਨਕ ਹਸਪਤਾਲਾਂ ’ਚ ਸਵਾਈਨ ਫਲੂ ਦਾ ਇਕ ਪਾਜ਼ੇਟਿਵ ਤੇ 2 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਪਾਜ਼ੇਟਿਵ ਮਰੀਜ਼ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਦੇ ਹਸਪਤਾਲਾਂ ’ਚ ਸਵਾਈਨ ਫਲੂ ਦੇ 688 ਮਰੀਜ਼ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ। ਇਨ੍ਹਾਂ ’ਚੋਂ 134 ਨੂੰ ਪਾਜ਼ੇਟਿਵ ਕਰਾਰ ਦਿੱਤਾ ਗਿਆ, ਜਦੋਂਕਿ 554 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਪਾਜ਼ੇਟਿਵ ਮਰੀਜ਼ਾਂ ’ਚ 53 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 81 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਸ਼ੱਕੀ ਮਰੀਜ਼ਾਂ ’ਚ 215 ਮਰੀਜ਼ ਜ਼ਿਲ੍ਹੇ ਨਾਲ ਸਬੰਧਿਤ ਹਨ, ਜਦੋਂ ਕਿ 339 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹੇ ਦੇ ਰਹਿਣ ਵਾਲੇ 11 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News