ਲੁਧਿਆਣਾ ਜ਼ਿਲ੍ਹੇ 'ਚ ਨਹੀਂ ਰੁਕ ਰਿਹਾ ਡੇਂਗੂ ਦਾ ਕਹਿਰ, 70 ਨਵੇਂ ਮਰੀਜ਼ਾਂ ਦੀ ਪੁਸ਼ਟੀ

10/26/2022 12:15:44 PM

ਲੁਧਿਆਣਾ (ਸਹਿਗਲ) : ਮਹਾਨਗਰ ਦੇ ਹਸਪਤਾਲਾਂ ’ਚ ਡੇਂਗੂ ਦੇ 70 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਇਨ੍ਹਾਂ ’ਚੋਂ 24 ਦੀ ਰਿਪੋਰਟ ਪਾਜ਼ੇਟਿਵ ਆਈ ਹੈ। 24 ਪਾਜ਼ੇਟਿਵ ਮਰੀਜ਼ਾਂ ’ਚੋਂ 10 ਜ਼ਿਲ੍ਹੇ ਦੇ, ਜਦੋਂਕਿ 14 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। 46 ਮਰੀਜ਼ ਸ਼ੱਕੀ ਸ਼੍ਰੇਣੀ ’ਚ ਰੱਖੇ ਗਏ ਹਨ। ਇਨ੍ਹਾਂ ’ਚੋਂ 31 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਹੁਣ ਤੱਕ ਜ਼ਿਲ੍ਹੇ ’ਚ 639 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 310 ਲੁਧਿਆਣਾ ਦੇ ਰਹਿਣ ਵਾਲੇ ਹਨ, ਜਦੋਂਕਿ ਜ਼ਿਲ੍ਹੇ ਦੇ 2093 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : 14 ਸਾਲ ਪਹਿਲਾਂ ਹੋਈ ਲਵ ਮੈਰਿਜ ਦਾ ਦਰਦਨਾਕ ਅੰਤ, ਤਬਾਹ ਹੋਈਆਂ ਪਰਿਵਾਰ ਦੀਆਂ ਖ਼ੁਸ਼ੀਆਂ  
ਕੋਰੋਨਾ ਦੇ 4 ਮਰੀਜ਼ ਆਏ ਪਾਜ਼ੇਟਿਵ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 14
ਪਿਛਲੇ 2 ਦਿਨਾਂ ਵਿਚ ਕੋਰੋਨਾ ਦੇ ਚਾਰ ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਦੂਜੇ ਪਾਸੇ ਐਕਟਿਵ ਮਰੀਜ਼ਾਂ ਦੀ ਗਿਣਤੀ 14 ਰਹਿ ਗਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ 24 ਤਰੀਕ ਨੂੰ ਲੈਬ ’ਚ 348 ਸੈਂਪਲਾਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 1 ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਈ, ਜਦੋਂਕਿ 2040 ਸੈਂਪਲਾਂ ਦੀ ਜਾਂਚ ’ਚ 3 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ’ਚ ਕੋਰੋਨਾ ਦੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 113588 ਹੋ ਗਈ ਹੈ। ਇਨ੍ਹਾਂ ਵਿਚ 3018 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਜਲਦ ਹੋਵੇਗੀ ਸਖ਼ਤ ਕਾਰਵਾਈ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News