ਲੁਧਿਆਣਾ ਜ਼ਿਲ੍ਹੇ 'ਚ ਡੇਂਗੂ ਦਾ ਖ਼ਤਰਾ ਵਧਿਆ, 359 'ਤੇ ਪੁੱਜੀ ਕੁੱਲ ਮਰੀਜ਼ਾਂ ਦੀ ਗਿਣਤੀ

10/30/2022 12:23:50 PM

ਲੁਧਿਆਣਾ (ਸਹਿਗਲ) : ਲੁਧਿਆਣਾ ਜ਼ਿਲ੍ਹੇ ਦੇ 31 ਇਲਾਕਿਆਂ 'ਚ ਡੇਂਗੂ ਦਾ ਖ਼ਤਰਾ ਵੱਧ ਗਿਆ ਹੈ। ਜ਼ਿਲ੍ਹੇ 'ਚ ਲਗਾਤਾਰ ਡੇਂਗੂ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਜ਼ਿਲ੍ਹੇ 'ਚ ਹੁਣ ਤੱਕ 359 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਬੀਤੇ ਦਿਨ ਵੀ ਡੇਂਗੂ ਦੇ 45 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਮੁਤਾਬਕ 20 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਮਰੀਜ਼ਾਂ 'ਚ 10 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 10 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। 25 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 10 ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਕਾਲਜਾਂ 'ਚ ਅਧਿਆਪਕਾਂ ਦੀ ਭਰਤੀ 'ਤੇ ਲੱਗੀ ਬ੍ਰੇਕ, ਜਾਣੋ ਕੀ ਹੈ ਪੂਰਾ ਮਾਮਲਾ

ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦਾ ਕਹਿਣਾ ਹੈ ਕਿ ਲੋਕ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਅਤੇ ਘਰਾਂ ਦੀਆਂ ਛੱਤਾਂ ’ਤੇ ਪਾਣੀ ਦੀਆਂ ਟੈਂਕੀਆਂ, ਘਰਾਂ ’ਚ ਕੂਲਰਾਂ ਦੀ ਸਫ਼ਾਈ ਅਤੇ ਛੱਤਾਂ ’ਤੇ ਪੁਰਾਣੇ ਬਰਤਨਾਂ ’ਚ ਪਾਣੀ ਖੜ੍ਹਾ ਨਾ ਖੜ੍ਹਾ ਹੋਣ ਦੇਣ। ਜੇਕਰ ਕੋਈ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਪਾਣੀ ’ਚ ਡੀਜ਼ਲ ਦਾ ਛਿੜਕਾਅ ਕੀਤਾ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣ ਦੀਆਂ ਹਦਾਇਤਾਂ ਜਾਰੀ ਕਰਨ।

ਇਹ ਵੀ ਪੜ੍ਹੋ : ਪੰਜਾਬ ਵਾਸੀ ਕੱਢ ਲੈਣ ਰਜਾਈਆਂ-ਕੰਬਲ, ਇਨ੍ਹਾਂ ਦਿਨਾਂ 'ਚ ਪੈਣ ਵਾਲਾ ਹੈ ਮੀਂਹ ਤੇ ਜ਼ੋਰ ਫੜ੍ਹੇਗੀ ਠੰਡ

ਇਸ ਤੋਂ ਇਲਾਵਾ ਸਕੂਲਾਂ ’ਚ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਇਹ ਬੀਮਾਰੀਆਂ ਪੈਦਾ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਕੰਮ ’ਚ ਕਿਸੇ ਕਿਸਮ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਕੂਲਰਾਂ ਦੇ ਪੁਰਾਣੇ ਪੈਡ ਬਦਲੇ ਜਾਣ। ਸੁਰਭੀ ਮਲਿਕ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫ਼ਤਰਾਂ ਜਾਂ ਕਿਸੇ ਹੋਰ ਥਾਂ ’ਤੇ ਸ਼ੁੱਕਰਵਾਰ ਨੂੰ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਦੀ ਸਫ਼ਾਈ ਕਰ ਕੇ ਡਰਾਈ ਡੇਅ ਵਜੋਂ ਮਨਾਉਣ।
ਨੋਟ : ਇਸ ਖ਼ਬਰ ਸੰਬਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita