ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧੇ ਡੇਂਗੂ ਦੇ ਮਰੀਜ਼, ਹਸਪਤਾਲਾਂ 'ਚ ਵਧੀ ਭੀੜ
Thursday, Sep 07, 2023 - 10:14 AM (IST)
ਲੁਧਿਆਣਾ (ਸਹਿਗਲ) : ਮਹਾਨਗਰ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 154 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਡੇ ਹਸਪਤਾਲਾਂ ’ਚ 8 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 4 ਸ਼ਹਿਰੀ ਖੇਤਰ ਦੇ ਵਸਨੀਕ ਹਨ, ਜਦਕਿ 4 ਪੇਂਡੂ ਖੇਤਰ ਨਾਲ ਸਬੰਧਿਤ ਹਨ। ਸਿਹਤ ਵਿਭਾਗ ਵੱਲੋਂ 800 ਦੇ ਕਰੀਬ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ, ਇਨ੍ਹਾਂ ’ਚੋਂ ਜ਼ਿਆਦਾਤਰ ਮਰੀਜ਼ ਹਸਪਤਾਲਾਂ ’ਚ ਕੀਤੇ ਗਏ ਟੈਸਟਾਂ ਦੌਰਾਨ ਪਾਜ਼ੇਟਿਵ ਆਏ ਹਨ ਪਰ ਇਨ੍ਹਾਂ ਮਰੀਜ਼ਾਂ ਨੂੰ ਸ਼ੱਕ ਦੇ ਘੇਰੇ ’ਚ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਰਤਾਰਪੁਰ 'ਚ ਹੋਣ ਜਾ ਰਿਹਾ 2 ਦਿਨਾ ਕਿਸਾਨ ਮੇਲਾ, ਮੁਫ਼ਤ 'ਚ ਵੰਡੇ ਜਾਣਗੇ ਟਰੈਕਟਰ ਤੇ ਹੋਰ ਇਨਾਮ
ਦੂਜੇ ਪਾਸੇ ਸ਼ਹਿਰ ’ਚ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਡੇਂਗੂ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋਇਆ ਹੈ। ਛੋਟੇ ਹਸਪਤਾਲਾਂ ਅਤੇ ਨਰਸਿੰਗ ਹੋਮਾਂ ’ਚ ਵੀ ਮਰੀਜ਼ਾਂ ਦੀ ਆਮਦ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਲੋਕ ਸਭਾ ਸੀਟ 'ਤੇ ਗੜਬੜਾ ਸਕਦੈ BJP ਦਾ ਗਣਿਤ, ਸਿਆਸੀ ਹਲਕੇ ਹੈਰਾਨ
ਵਿਭਾਗ ਦੇ ਸੂਤਰਾਂ ਅਨੁਸਾਰ ਜੁਲਾਈ ਅਤੇ ਅਗਸਤ ਮਹੀਨੇ ’ਚ ਡੇਂਗੂ ਦੇ 2 ਮਰੀਜਾਂ ਦੀ ਮੌਤ ਨੂੰ ਵਿਭਾਗ ਵੱਲੋਂ ਜਨਤਕ ਨਹੀਂ ਕੀਤਾ ਜਾ ਰਿਹਾ ਹੈ। ਡੇਂਗੂ ਡੈੱਥ ਰੀਵਿਊ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ, ਇਸੇ ਤਰ੍ਹਾਂ ਕੁਝ ਹੋਰ ਮਾਮਲਿਆਂ ਨੂੰ ਜਨਤਕ ਨਾ ਕਰਨ ਦੀ ਗੱਲ ਕਹੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8