ਲੁਧਿਆਣਾ ਜ਼ਿਲ੍ਹੇ 'ਚ ਡੇਂਗੂ ਦਾ ਕਹਿਰ, ਇੱਕੋ ਦਿਨ 34 ਮਰੀਜ਼ ਆਏ ਸਾਹਮਣੇ

Wednesday, Nov 15, 2023 - 09:18 AM (IST)

ਲੁਧਿਆਣਾ (ਸਹਿਗਲ) : ਮਹਾਨਗਰ ਵਿਚ ਡੇਂਗੂ ਦੇ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ। ਬੀਤੇ ਦਿਨ ਵੱਖ-ਵੱਖ ਹਸਪਤਾਲਾਂ ਵਿਚ 80 ਦੇ ਲਗਭਗ ਮਰੀਜ਼ ਸਾਹਮਣੇ ਆਏ, ਜਦੋਂ ਕਿ ਸਿਹਤ ਵਿਭਾਗ ਦੇ ਨਾਲ ਹਸਪਤਾਲਾਂ ਦੀ ਰਿਪੋਰਟ ’ਤੇ ਆਧਾਰਿਤ ਸਾਹਮਣੇ ਆਏ ਮਰੀਜ਼ਾਂ ਵਿਚ 34 ਮਰੀਜ਼ਾਂ ਵਿਚ ਡੇਂਗੂ ਦੀ ਪੁਸ਼ਟੀ ਕੀਤੀ ਹੈ। ਸਿਹਤ ਅਧਿਕਾਰੀਆਂ ਦੇ ਅਨੁਸਾਰ ਇਨ੍ਹਾਂ ਵਿਚ 24 ਸ਼ਹਿਰੀ, ਜਦਕਿ 10 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਆਸ਼ਕੀ ਦੇ ਚੱਕਰ 'ਚ ਛੱਡੇ 3 ਬੱਚੇ ਤੇ ਪਤੀ, 2 ਵਾਰ ਗਰਭਪਾਤ ਕਰਾਉਣ ਵਾਲੇ ਆਸ਼ਕ ਨੇ ਅਖ਼ੀਰ 'ਚ ਦਿੱਤਾ ਧੋਖਾ

ਸਿਹਤ ਵਿਭਾਗ ਹੁਣ ਤੱਕ 1031 ਮਰੀਜ਼ਾਂ ਵਿਚ ਡੇਂਗੂ ਦੀ ਪੁਸ਼ਟੀ ਕਰ ਚੁੱਕਾ ਹੈ, ਜੋ ਚੰਦ ਹਸਪਤਾਲਾਂ ’ਤੇ ਆਧਾਰਿਤ ਹਨ। ਇਨ੍ਹਾਂ ਵਿਚੋਂ 109 ਮਰੀਜ਼ ਜ਼ੇਰੇ ਇਲਾਜ ਹਨ। 86 ਮਰੀਜ਼ ਸ਼ਹਿਰ ਅਤੇ 23 ਮਰੀਜ਼ ਪੇਂਪੂ ਖੇਤਰਾਂ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ 'ਕੁੱਤੇ' ਦੇ ਵੱਢਣ 'ਤੇ ਵੀ ਮਿਲੇਗਾ ਮੁਆਵਜ਼ਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਡੀ. ਐੱਸ. ਸੀ. ਹਸਪਤਾਲ ਵਿਚ 76, ਦੀਪ ਹਸਪਤਾਲ 14, ਜੀ. ਟੀ. ਬੀ. ਵਿਚ 4, ਗਲੋਬਲ ’ਚ 1, ਐੱਸ. ਪੀ. ਐੱਸ. ’ਚ 7, ਸੀ. ਐੱਮ. ਸੀ. ’ਚ 2, ਵਿਜੇਨੰਦ ’ਚ 4 ਤੇ ਸਿਵਲ ਹਸਪਤਾਲ ਵਿਚ 1 ਮਰੀਜ਼ ਜ਼ੇਰੇ ਇਲਾਜ ਹਨ। ਸਿਹਤ ਵਿਭਾਗ ਨੇ ਹੁਣ ਤੱਕ 18 ਮਰੀਜ਼ਾਂ ਦੀ ਡੇਂਗੂ ਨਾਲ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News