ਪੰਜਾਬ ''ਚ ਤੇਜ਼ੀ ਨਾਲ ਫ਼ੈਲ ਰਹੀ ਇਹ ਭਿਆਨਕ ਬੀਮਾਰੀ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ

Sunday, Oct 20, 2024 - 09:10 AM (IST)

ਜਲੰਧਰ (ਰੱਤਾ)–ਪੰਜਾਬ ਵਿਚ ਲਗਾਤਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਈ ਜ਼ਿਲ੍ਹਿਆਂ ਵਿਚੋਂ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 2 ਬੱਚਿਆਂ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਉਣ ਨਾਲ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 76 ’ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 53 ਮਰੀਜ਼ ਸ਼ਹਿਰੀ ਅਤੇ 23 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਦੇ ਸ਼ੱਕੀ 10 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਇਨ੍ਹਾਂ ਵਿਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 13 ਅਤੇ 16 ਸਾਲਾ ਬੱਚੇ ਬਸਤੀ ਸ਼ੇਖ ਦੇ ਰਹਿਣ ਵਾਲੇ ਹਨ, ਜਦਕਿ 2 ਮਰੀਜ਼ ਕਿਸੇ ਹੋਰ ਜ਼ਿਲੇ ਨਾਲ ਸੰਬੰਧਤ ਹਨ।

ਇਹ ਵੀ ਪੜ੍ਹੋ-  ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ

ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ਨੀਵਾਰ ਨੂੰ 2919 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 4 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਵਿਚ ਹੁਣ ਤਕ 359150 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਦੌਰਾਨ 1080 ਥਾਵਾਂ ’ਤੇ ਲਾਰਵਾ ਮਿਲਿਆ, ਜਿਸ ਨੂੰ ਉਨ੍ਹਾਂ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ।

ਸਿਵਲ ਸਰਜਨ ਨੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ਮੁਹਿੰਮ ਤਹਿਤ ਬੀਤੇ ਦਿਨੀਂ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੁਹਿੰਮ ਅਧੀਨ ਈ. ਐੱਸ. ਆਈ. ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਨੇ ਉਨ੍ਹਾਂ ਨੂੰ ਸਮਝਾਇਆ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ, ਵਿਹੜੇ 'ਚ ਅਤੇ ਛੱਤ ’ਤੇ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਇਨ੍ਹਾਂ 'ਚ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News