ਡੇਂਗੂ ਪਾਜ਼ੇਟਿਵ ਮਰੀਜ਼ਾਂ ਤੋਂ ਪਲੇਟਲੇਟਸ ਦੇ ਨਾਂ ’ਤੇ ਜ਼ਿਆਦਾ ਪੈਸੇ ਵਸੂਲਣ ਵਾਲੇ ਬਲੱਡ ਬੈਂਕ ਹੋ ਜਾਣ ਸੁਚੇਤ!

Tuesday, Oct 12, 2021 - 11:37 AM (IST)

ਡੇਂਗੂ ਪਾਜ਼ੇਟਿਵ ਮਰੀਜ਼ਾਂ ਤੋਂ ਪਲੇਟਲੇਟਸ ਦੇ ਨਾਂ ’ਤੇ ਜ਼ਿਆਦਾ ਪੈਸੇ ਵਸੂਲਣ ਵਾਲੇ ਬਲੱਡ ਬੈਂਕ ਹੋ ਜਾਣ ਸੁਚੇਤ!

ਅੰਮ੍ਰਿਤਸਰ (ਦਲਜੀਤ) - ਡੇਂਗੂ ਪਾਜ਼ੇਟਿਵ ਮਰੀਜ਼ਾਂ ਨੂੰ ਪਲੇਟਲੇਟਸ ਦੇ ਨਾਂ ’ਤੇ ਨਿਰਧਾਰਤ ਰਕਮ ਤੋਂ ਜ਼ਿਆਦਾ ਪੈਸੇ ਵਸੂਲਣ ਵਾਲੇ ਬਲੱਡ ਬੈਂਕ ਸੁਚੇਤ ਹੋ ਜਾਣ। ਸਿਹਤ ਵਿਭਾਗ ਨੇ ਜ਼ਿਲ੍ਹੇ ’ਚ ਸਹਾਇਕ ਸਿਵਲ ਸਰਜਨ ਦੀ ਅਗਵਾਈ ’ਚ ਵਿਸ਼ੇਸ਼ ਟੀਮ ਦਾ ਗਠਨ ਕਰ ਕੇ ਬਲੱਡ ਬੈਂਕ ਦੀ ਚੈਕਿੰਗ ਕਰਨ ਦੇ ਹੁਕਮ ਦਿੱਤੇ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਬਲੱਡ ਬੈਂਕ ਨਿਰਧਾਰਤ ਰਕਮ ਤੋਂ ਜ਼ਿਆਦਾ ਪਲੇਟਲੇਟਸ ਭੇਜਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ‘ਜਗ ਬਾਣੀ’ ਤੋਂ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਡੇਂਗੂ ਦੇ ਮਰੀਜ਼ਾਂ ਦਾ ਸਰਕਾਰੀ ਜ਼ਿਲ੍ਹਾ ਪੱਧਰ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ’ਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਲਾਕ ਪੱਧਰ ’ਤੇ ਵੀ ਸਰਕਾਰੀ ਹਸਪਤਾਲਾਂ ’ਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਜ਼ਿਲ੍ਹਾ ਪੱਧਰ ਸਿਵਲ ਹਸਪਤਾਲ ’ਚ ਪਲੇਟਲੇਟਸ ਚੈਕਿੰਗ ਕਿੱਟ ਦੀ ਡਿਮਾਂਡ ਭੇਜੀ ਗਈ ਹੈ। ਇਸ ਤੋਂ ਇਲਾਵਾ ਕਿੱਟ ਆਉਣ ’ਤੇ ਬਾਕੀ ਬਲਾਕ ’ਚ ਵੀ ਇਹ ਕਿੱਟ ਉਪਲੱਬਧ ਕਰਵਾਈ ਜਾਵੇਗੀ, ਜਦੋਂਕਿ ਸਿਵਲ ਹਸਪਤਾਲ ’ਚ ਪੈਕ ਟੈਸਟ ਤਹਿਤ ਮੁਫ਼ਤ ਪਲੇਟਲੇਟਸ ਦਿੱਤੇ ਜਾ ਰਹੇ ਹਨ। ਡਾ. ਚਰਨਜੀਤ ਅਨੁਸਾਰ ਗੁਰੂ ਨਾਨਕ ਦੇਵ ਹਸਪਤਾਲ ’ਚ ਨਿੱਤ 10 ਤੋਂ 15 ਲੋਕਾਂ ਨੂੰ ਫ੍ਰੀ ਪਲੇਟਲੇਟਸ ਇਲਾਜ ਉਪਲੱਬਧ ਕਰਵਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਹੈ ਕਿ ਕੁਝ ਬਲੱਡ ਬੈਂਕ ਸਰਕਾਰ ਵੱਲੋਂ ਨਿਰਧਾਰਤ ਕੀਤੀ ਰਕਮ ਤੋਂ ਜ਼ਿਆਦਾ ਪਲੇਟਲੇਟਸ ਦੇ ਨਾਂ ’ਤੇ ਪੈਸੇ ਲੈ ਰਹੇ ਹਨ। ਅਜਿਹੇ ਬਲੱਡ ਬੈਂਕ ਮਾਲਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਦੀ ਅਗਵਾਈ ’ਚ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਸ਼ਿਕਾਇਤ ਆਉਣ ਤੋਂ ਬਾਅਦ ਅਤੇ ਆਪਣੇ ਪੱਧਰ ’ਤੇ ਲਗਾਤਾਰ ਬਲੱਡ ਬੈਂਕ ਦੀ ਚੈਕਿੰਗ ਕਰੇਗੀ, ਜੋ ਬਲੱਡ ਬੈਂਕ ਨਿਯਮਾਂ ਦੇ ਉਲਟ ਕਰਮਚਾਰੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਸਮਰੱਥ ਪ੍ਰਬੰਧ ਹਨ, ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਝੋਲਾਛਾਪ ’ਤੇ ਸ਼ਿਕੰਜਾ ਕੱਸਣ ਲਈ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਹੁਕਮ
ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਹੁਣ ਬਿਨਾਂ ਡਿਗਰੀ ਦੇ ਝੋਲਾਛਾਪ ਵੀ ਮੋਟੀ ਕਮਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਨਾਂ ਡਿਗਰੀ ਦੇ ਕੰਮ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰਨ ਲਈ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦੀਆਂ ਟੀਮਾਂ ਮੰਗਲਵਾਰ ਤੋਂ ਇਸ ਸਬੰਧ ’ਚ ਚੈਕਿੰਗ ਵੀ ਕਰਨਗੀਆਂ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਡੇਂਗੂ ਦੇ ਪਿਛਲੇ 24 ਘੰਟਿਆਂ ’ਚ 17 ਨਵੇਂ ਮਾਮਲੇ ਆਏ
ਡੇਂਗੂ ਦੇ ਪਿਛਲੇ 24 ਘੰਟਿਆਂ ’ਚ 17 ਨਵੇਂ ਮਾਮਲੇ ਆਉਣ ਤੋਂ ਬਾਅਦ ਗਿਣਤੀ 763 ਹੋ ਗਿਆ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ ਡੇਂਗੂ ਤੋਂ ਪੀੜਤ 143 ਮਰੀਜ਼ ਦਾਖਲ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਰ-ਵਾਰ ਨਿਯਮਾਂ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਇਕ ਮਾਮਲਾ ਹੋਇਆ ਕੋਰੋਨਾ ਦਾ ਰਿਪੋਰਟ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ’ਚ 3 ਹਜ਼ਾਰ ਦੇ ਕਰੀਬ ਟੈਸਟ ਹੋਏ ਹਨ, ਜਿਨ੍ਹਾਂ ’ਚੋਂ ਸਿਰਫ਼ ਇਕ ਵਿਅਕਤੀ ਹੀ ਕੋਰੋਨਾ ਦਾ ਆਇਆ ਹੈ, ਜਦੋਂਕਿ ਬੀਤੇ 24 ਘੰਟਿਆਂ ’ਚ 2 ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)


author

rajwinder kaur

Content Editor

Related News