ਡੇਂਗੂ ਦੀ ਰੋਕਥਾਮ ਲਈ 55 ਹਜ਼ਾਰ ਤੋਂ ਜ਼ਿਆਦਾ ਘਰਾਂ ਦਾ ਸਰਵੇ ਕਰ ਚੁੱਕੀਆਂ ਨੇ ਸਿਹਤ ਵਿਭਾਗ ਦੀਆਂ 14 ਟੀਮਾਂ

Friday, Sep 17, 2021 - 03:56 PM (IST)

ਡੇਂਗੂ ਦੀ ਰੋਕਥਾਮ ਲਈ 55 ਹਜ਼ਾਰ ਤੋਂ ਜ਼ਿਆਦਾ ਘਰਾਂ ਦਾ ਸਰਵੇ ਕਰ ਚੁੱਕੀਆਂ ਨੇ ਸਿਹਤ ਵਿਭਾਗ ਦੀਆਂ 14 ਟੀਮਾਂ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ਅੰਦਰ ਲੋਕਾਂ ਨੂੰ ਡੇਂਗੂ ਦੀ ਮਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਿਰੰਤਰ ਸਰਵੇ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹੇ ਅੰਦਰ ਅਪ੍ਰੈਲ ਮਹੀਨੇ ਤੋਂ ਹੁਣ ਤੱਕ 14 ਟੀਮਾਂ ਵੱਲੋਂ 55 ਹਜ਼ਾਰ ਤੋਂ ਜ਼ਿਆਦਾ ਘਰਾਂ ਵਿੱਚ ਸਰਵੇ ਕੀਤਾ ਜਾ ਚੁੱਕਾ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਮਾਂਡੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 14 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨਾਂ ਨੇ ਅਪ੍ਰੈਲ ਮਹੀਨੇ ਤੋਂ ਹੁਣ ਤੱਕ ਜ਼ਿਲ੍ਹੇ ਦੇ 55 ਹਜ਼ਾਰ 555 ਘਰਾਂ ਅਤੇ ਹੋਰ ਥਾਂਵਾਂ ਦਾ ਸਰਵੇ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ 3017 ਘਰਾਂ ਵਿਚੋਂ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ। ਟੀਮਾਂ ਨੇ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ 4 ਚਲਾਨ ਕੀਤੇ ਹਨ। ਬਹੁਤੇ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਦੁਬਾਰਾ ਲਾਰਵਾ ਮਿਲਿਆਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਸਾਲ ਹੁਣ ਤੱਕ ਡੇਂਗੂ ਦੇ 24 ਮਾਮਲੇ ਮਿਲੇ ਹਨ। ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਖਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ ਜਾਂਦੀ ਹੈ। ਇਸ ਚੈਕਿੰਗ ਦੌਰਾਨ 1 ਲੱਖ 32 ਹਜ਼ਾਰ 898 ਕੰਨਟੇਨਰ ਚੈੱਕ ਕੀਤੇ ਗਏ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਲੋਕ ਸਮਝਦੇ ਹਨ ਕਿ ਇਨ੍ਹੀ ਦਿਨੀ ਮੌਸਮ ਥੋੜਾ ਠੰਢਾ ਹੋ ਜਾਣ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ, ਜਦਕਿ ਇੰਨੀ ਦਿਨੀਂ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਨੂੰ ਡੇਂਗੂ ਪ੍ਰਤੀ ਪੂਰੀ ਤਰ੍ਹਾਂ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਸਾਫ ਜਾਂ ਗੰਦਾ ਪਾਣੀ ਖੜ੍ਹਾ ਨਾ ਹੋਣ ਦੇਣ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਈ ਖ਼ੂਨੀ ਤਕਰਾਰ, ਜਨਾਨੀ ਨਾਲ ਵੀ ਕੀਤੀ ਬਦਸਲੂਕੀ (ਤਸਵੀਰਾਂ)

ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀਆਂ ਮੁੱਹਲਿਆਂ ਵਿੱਚ ਫੋਗਿੰਗ ਕਰਨ ਵਾਸਤੇ ਆਉਂਦੀ ਹੈ ਤਾਂ ਘਰਾਂ ਦੇ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੀਆਂ ਜਾਣ ਤਾਂ ਕਿ ਮੱਛਰ ਦਾ ਖਾਤਮਾ ਹੋ ਸਕੇ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਅਜਿਹੇ ਕਪੜੇ ਪਹਿਨੋ ਜਿਨ੍ਹਾਂ ਨਾਲ ਪੂਰਾ ਸ਼ਰੀਰ ਢਕਿਆ ਰਹੇ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ।

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ


author

rajwinder kaur

Content Editor

Related News