ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਧੀਮੀ

Saturday, Jan 18, 2025 - 05:08 PM (IST)

ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਧੀਮੀ

ਖਰੜ (ਗਗਨਦੀਪ) : ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕਾਂ ’ਤੇ ਜਿੱਥੇ ਸੰਨਾਟਾ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ 'ਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਨੈਸ਼ਨਲ ਹਾਈਵੇ ਨੰਬਰ 05 ਖਰੜ-ਲੁਧਿਆਣਾ ’ਤੇ ਸਵੇਰੇ 10 ਵਜੇ ਵੀ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ।

ਇੱਥੇ ਆਪੋ-ਆਪਣੀ ਮੰਜ਼ਿਲ ’ਤੇ ਜਾਣ ਵਾਲੇ ਲੋਕਾਂ ਨੂੰ ਆਪਣੇ ਵਾਹਨਾਂ ਦੀਆਂ ਫੌਗ ਲਾਈਟਾਂ ਜਗਾਉਣ ਦੇ ਨਾਲ-ਨਾਲ ਧੀਮੀ ਰਫ਼ਤਾਰ 'ਚ ਵਾਹਨਾਂ ਨੂੰ ਚਲਾਉਣਾ ਪਿਆ। ਜ਼ਿਕਰਯੋਗ ਹੈ ਕਿ ਰਾਤ ਦੇ ਸਮੇਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਜਾਂਦੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


author

Babita

Content Editor

Related News