ਸੰਘਣੀ ਧੁੰਦ ਤੇ ਹੱਡ ਚੀਰਵੀਂ ਠੰਡ ਨੇ ਆਮ ਜੀਵਨ ਦੀ ਰਫ਼ਤਾਰ ਕੀਤੀ ਮੱਠੀ

01/19/2024 4:55:20 PM

ਟਾਂਡਾ ਉੜਮੁੜ : (ਪਰਮਜੀਤ ਸਿੰਘ ਮੋਮੀ) : ਲੋਹੜੀ ਤੇ ਮਾਘੀ ਤੋਂ ਬਾਅਦ ਲਗਾਤਾਰ ਪੈ ਰਹੀ ਸੰਘਣੀ ਧੁੰਦ ਤੇ ਹੱਡ ਚੀਰਵੀਂ ਠੰਡ ਨੇ ਆਮ ਜੀਵਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ। ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ ਜ਼ੀਰੋ ਹੈ ਅਤੇ ਸੜਕਾਂ 'ਤੇ ਚੱਲਣ ਵਾਲੇ ਵਾਹਨਾਂ ਦੀ ਰਫ਼ਤਾਰ ਵੀ ਲਗਾਤਾਰ ਘਟੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਜੇ ਕੁੱਝ ਦਿਨ ਹੋਰ ਸੰਘਣੀ ਪੈਣ ਦੀ ਭਵਿੱਖਬਾਣੀ ਕੀਤੀ ਹੈ ਪਰ ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਹਾਲਾਂਕਿ ਦੋ ਕੁ ਦਿਨ ਪਹਿਲਾਂ ਦੁਪਹਿਰ ਸਮੇਂ ਨਿਕਲੀ ਧੁੱਪ ਨੇ ਲੋਕਾਂ ਨੂੰ ਠੰਡ ਤੋਂ ਕੁੱਝ ਸਮੇਂ ਲਈ ਰਾਹਤ ਦਿਵਾਈ ਸੀ ਪਰ ਫਿਰ ਤੋਂ ਮੌਸਮ ਦੀ ਖ਼ਰਾਬੀ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ। ਸਵੇਰ ਸਾਰ ਆਪਣੇ ਕੰਮਕਾਜ 'ਤੇ ਜਾਣ ਵਾਲੇ ਲੋਕਾਂ ਅਤੇ ਡਿਊਟੀ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ ਕਿਉਂਕਿ ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਾਹਨ ਚਲਾਉਣਾ ਬਹੁਤ ਹੀ ਮੁਸ਼ਕਲ ਤੇ ਜੋਖਮ ਭਰਿਆ ਹੈ।

ਦੇਖਣ ਵਿੱਚ ਆਇਆ ਹੈ ਕਿ ਲਗਾਤਾਰ ਪੈ ਰਹੀ ਠੰਡ ਕਾਰਨ ਲੋਕ ਮੌਸਮ ਦੀ ਮਾਰ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਇਲਾਵਾ ਸੰਘਣੀ ਧੁੰਦ ਦੇ ਚੱਲਦਿਆਂ ਸਕੂਲਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟੀ ਹੈ।


Babita

Content Editor

Related News