ਪੰਜਾਬ 'ਚ ਛਾਈ ਸੰਘਣੀ ਧੁੰਦ ਨੇ ਛੇੜਿਆ ਕਾਂਬਾ, ਸੜਕਾਂ 'ਤੇ ਦਿਸਣਾ ਹੋਇਆ ਬੰਦ (ਤਸਵੀਰਾਂ)

Saturday, Nov 09, 2024 - 12:26 PM (IST)

ਅੰਮ੍ਰਿਤਸਰ : ਪੰਜਾਬ 'ਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਅਜਨਾਲਾ ਦੇ ਨਜ਼ਦੀਕੀ ਪਿੰਡਾਂ 'ਚ ਅੱਜ ਸੜਕਾਂ 'ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਧੁੰਦ ਇੰਨੀ ਜ਼ਿਆਦਾ ਸੀ ਕਿ ਸੜਕਾਂ 'ਤੇ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਸੀ। ਸੜਕਾਂ 'ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੀ ਇਸ ਧੁੰਦ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਡੰਮੀ ਸਕੂਲਾਂ 'ਚ ਬੱਚੇ ਪੜ੍ਹਾਉਣ ਵਾਲੇ ਹੋ ਜਾਣ Alert, ਆ ਗਈ ਵੱਡੀ ਖ਼ਬਰ

PunjabKesari

ਸੰਘਣੀ ਧੁੰਦ ਦੇ ਚੱਲਦਿਆਂ ਹਰ ਕਿਸੇ ਵਲੋਂ ਆਪਣੇ ਵਾਹਨ ਹੌਲੀ ਰਫ਼ਤਾਰ 'ਚ ਚਲਾਏ ਜਾ ਰਹੇ ਸਨ ਅਤੇ ਲੋਕਾਂ ਨੇ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਈਆਂ ਹੋਈਆਂ ਸਨ। ਇਸ ਤੋਂ ਇਲਾਵਾ ਸੜਕ 'ਤੇ ਖੜ੍ਹੇ ਸਕੂਲੀ ਬੱਚਿਆਂ ਨੂੰ ਵੀ ਠੰਡ ਦਾ ਅਹਿਸਾਸ ਹੋਇਆ। ਜਦੋਂ ਇਸ ਮੌਕੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਾਡੇ ਇਲਾਕੇ 'ਚ ਸਰਦੀ ਦੀ ਪਹਿਲੀ ਧੁੰਦ ਪਈ ਹੈ, ਜੋ ਦੇਖਣ 'ਚ ਤਾਂ ਬਹੁਤ ਵਧੀਆ ਲੱਗ ਰਹੀ ਹੈ ਪਰ ਇਸ ਕਾਰਨ ਕਈ ਵੱਡੇ ਹਾਦਸੇ ਵੀ ਵਾਪਰ ਜਾਂਦੇ ਹਨ।

PunjabKesari

ਇਹ ਵੀ ਪੜ੍ਹੋ : ਪੰਜਾਬ ਵਾਸੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਬੱਚਿਆਂ ਨੇ ਲੋਕਾਂ ਨੂੰ ਸੜਕਾਂ 'ਤੇ ਜਿੱਥੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ ਕੀਤੀ, ਉੱਥੇ ਹੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸੜਕਾਂ 'ਤੇ ਡਿਵਾਈਡਰ ਲਗਾਏ ਜਾਣ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ ਅਤੇ ਲੋਕ ਸੁਰੱਖਿਅਤ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


Babita

Content Editor

Related News