ਪੰਜਾਬ 'ਚ ਛਾਈ ਸੰਘਣੀ ਧੁੰਦ, ਠੁਰ-ਠੁਰ ਕਰਦੇ ਦਿਖੇ ਲੋਕ, ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਯੈਲੋ ਅਲਰਟ (ਵੀਡੀਓ)

Wednesday, Dec 06, 2023 - 09:39 AM (IST)

ਜਲੰਧਰ : ਪੰਜਾਬ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਠੰਡ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵਲੋਂ ਪੰਜਾਬ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਜਲੰਧਰ ਜ਼ਿਲ੍ਹੇ ਨੂੰ ਸੰਘਣੀ ਧੁੰਦ ਨੇ ਆਪਣੇ ਕਲਾਵੇ 'ਚ ਲੈ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਜਬਰ-ਜ਼ਿਨਾਹ ਦੇ ਕੇਸਾਂ ਬਾਰੇ ਸਾਹਮਣੇ ਆਈ ਇਹ ਰਿਪੋਰਟ, ਅੰਕੜਿਆਂ ਨੇ ਚਿੰਤਾ 'ਚ ਪਾਏ ਲੋਕ

ਧੁੰਦ ਪੈਣ ਕਾਰਨ ਦੂਰ-ਦੂਰ ਤੱਕ ਕੁੱਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਦੌਰਾਨ 50 ਮੀਟਰ ਤੋਂ ਘੱਟ ਦੀ ਵਿਜ਼ੀਬਿਲਟੀ ਰਹੀ। ਇਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਵੇਰੇ 5 ਤੋਂ 7 ਵਜੇ ਦੇ ਕਰੀਬ ਪੂਰਾ ਸ਼ਹਿਰ ਧੁੰਦ ਦੀ ਚਾਦਰ 'ਚ ਲਿਪਟਿਆ ਹੋਇਆ ਦਿਖਿਆ। ਇਸ ਤੋਂ ਇਲਾਵਾ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ 'ਚ ਵੀ ਸੰਘਣੀ ਧੁੰਦ ਛਾਈ ਰਹੀ। ਆਉਣ ਵਾਲੇ ਦਿਨਾਂ 'ਚ ਸੰਘਣੀ ਧੁੰਦ ਦਾ ਕਹਿਰ ਹੋਰ ਵੀ ਜ਼ਿਆਦਾ ਦਿਖਾਈ ਦੇਵੇਗਾ।

ਇਹ ਵੀ ਪੜ੍ਹੋ : ਪਾਕਿ ਡਰੋਨ ਵੱਲੋਂ ਫਿਰ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼, BSF ਦੇ ਜਵਾਨਾਂ ਨੇ ਕੀਤੇ ਰਾਊਂਡ ਫਾਇਰ

ਇਸ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਏ ਰਹਿਣ ਅਤੇ ਤਾਪਮਾਨ 'ਚ ਗਿਰਾਵਟ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਸੀ। ਇਸ ਦੇ ਮੁਤਾਬਕ ਜਲੰਧਰ 'ਚ 21.9 ਡਿਗਰੀ, ਗੁਰਦਾਸਪੁਰ 'ਚ 19 ਡਿਗਰੀ, ਲੁਧਿਆਣਾ 'ਚ 22.5 ਡਿਗਰੀ, ਅੰਮ੍ਰਿਤਸਰ 'ਚ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News