ਪੰਜਾਬ ''ਚ ਸੰਘਣੀ ਧੁੰਦ ਨੇ ਰੋਕਿਆ ਜ਼ਿੰਦਗੀ ਦਾ ਪਹੀਆ, 3.6 ਡਿਗਰੀ ''ਤੇ ਪਹੁੰਚਿਆ ਘੱਟੋ-ਘੱਟ ਤਾਪਮਾਨ

Thursday, Jan 18, 2024 - 08:40 PM (IST)

ਪੰਜਾਬ ''ਚ ਸੰਘਣੀ ਧੁੰਦ ਨੇ ਰੋਕਿਆ ਜ਼ਿੰਦਗੀ ਦਾ ਪਹੀਆ, 3.6 ਡਿਗਰੀ ''ਤੇ ਪਹੁੰਚਿਆ ਘੱਟੋ-ਘੱਟ ਤਾਪਮਾਨ

ਬਠਿੰਡਾ (ਸੁਖਵਿੰਦਰ) - ਸੀਤ ਲਹਿਰ ਨੇ ਜਿੱਥੇ ਪੂਰੇ ਇਲਾਕੇ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ, ਉਥੇ ਹੀ ਸੰਘਣੀ ਧੁੰਦ ਨੇ ਵਾਹਨਾਂ ਦੇ ਨਾਲ-ਨਾਲ ਜਨਜੀਵਨ ਦੀ ਰਫਤਾਰ ਵੀ ਮੱਠੀ ਕਰ ਦਿੱਤੀ ਹੈ। ਵੀਰਵਾਰ ਨੂੰ ਇਲਾਕਾ ਪੂਰੀ ਤਰ੍ਹਾਂ ਧੁੰਦ ਦੀ ਚਾਦਰ ’ਚ ਲਿਪਟਿਆ ਰਿਹਾ। 2 ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਠੰਡ ਦੀ ਪਕੜ ਮਜ਼ਬੂਤ ਰਹੀ ਅਤੇ ਲੋਕ ਆਪਣੇ ਘਰਾਂ ਅਤੇ ਕਾਰੋਬਾਰੀ ਥਾਵਾਂ ’ਤੇ ਲੁਕਣ ਲਈ ਮਜ਼ਬੂਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਗਾਇਕ ਐਮੀ ਵਿਰਕ ਨੇ ਇੰਸਟਾ ਤੋਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ, ਜਾਣੋ ਕੀ ਹੈ ਕਾਰਨ

ਠੰਡ ਤੋਂ ਬਚਣ ਲਈ ਲੋਕ ਵੱਖ-ਵੱਖ ਥਾਵਾਂ ’ਤੇ ਅੱਗ ਬਾਲ ਕੇ ਸੇਕਦੇ ਨਜ਼ਰ ਆਏ। ਸ਼ਹਿਰੀ ਖੇਤਰਾਂ ’ਚ ਦੁਪਹਿਰ ਤਕ ਧੁੰਦ ਛਾਈ ਰਹੀ, ਜਦੋਂ ਕਿ ਬਾਹਰੀ ਖੇਤਰਾਂ ’ਚ ਗਹਿਰੀ ਧੁੰਦ ਦੇਖਣ ਨੂੰ ਮਿਲੀ। ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 3.6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ‘ਖਿਡਾਰੀ’ ਦੀ ਪ੍ਰਮੋਸ਼ਨ ਲਈ ਗੁਰਨਾਮ ਭੁੱਲਰ ਪਹੁੰਚੇ ‘ਜਗ ਬਾਣੀ’ ਦੇ ਦਫ਼ਤਰ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ, ਅਗਲੇ ਕੁਝ ਦਿਨਾਂ ਦੌਰਾਨ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ, ਜਦੋਂਕਿ ਤਾਪਮਾਨ ’ਚ ਵਾਧਾ ਯਕੀਨੀ ਤੌਰ ’ਤੇ ਹੋਵੇਗਾ। ਵਿਭਾਗ ਅਨੁਸਾਰ ਕੁਝ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 5 ਤੋਂ 6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ਵੀ 15 ਤੋਂ 16 ਡਿਗਰੀ ਰਹਿਣ ਦਾ ਅਨੁਮਾਨ ਹੈ। 4-5 ਦਿਨਾਂ ਦੌਰਾਨ ਮੌਸਮ ਖੁਸ਼ਕ ਅਤੇ ਸਾਫ਼ ਰਹਿਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News