ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ ਦੰਦਾਂ ਦੀ ਸਫ਼ਾਈ

Sunday, Jun 14, 2026 - 07:49 PM (IST)

ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ ਦੰਦਾਂ ਦੀ ਸਫ਼ਾਈ

ਜਲੰਧਰ (ਵੈੱਬ ਡੈਸਕ)- ਬੱਚਿਆਂ ਦੇ ਮਨੋਰੰਜਨ ਲਏ ਬਣਾਏ ਗਏ ਪਿੰਕੂ ਟੀ.ਵੀ. ਵੱਲੋਂ ਇਕ ਹੋਰ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਰਾਹੀਂ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਆਦਤਾਂ ਅਪਣਾਉਣ ਦਾ ਅਹਿਮ ਸੰਦੇਸ਼ ਦਿੱਤਾ ਗਿਆ ਹੈ। ਇਸ ਵੀਡੀਓ 'ਚ ਬੱਚਿਆਂ ਲਈ ਦੰਦਾਂ ਨੂੰ ਸਿਹਤਮੰਦ ਰੱਖਣ ਲਈ ਕਈ ਜ਼ਰੂਰੀ ਨੁਸਖ਼ੇ ਸਾਂਝੇ ਕੀਤੇ ਗਏ ਹਨ। ਵੀਡੀਓ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਹਰ ਇਨਸਾਨ ਨੂੰ ਦਿਨ ਵਿੱਚ ਦੋ ਵਾਰ, ਸਵੇਰੇ ਅਤੇ ਰਾਤ ਨੂੰ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ ਤੇ ਵੀਡੀਓ ਵੇਖ ਕੇ ਬੱਚਿਆਂ ਨੂੰ ਵੀ ਚੰਗੀਆਂ ਆਦਤਾਂ ਪੈਣਗੀਆਂ। 

ਵੀਡੀਓ 'ਚ ਦੱਸਿਆ ਗਿਆ ਹੈ ਕਿ ਦੰਦਾਂ ਦੀ ਸਫ਼ਾਈ ਸਿਰਫ਼ ਖਾਨਾਪੂਰਤੀ ਨਹੀਂ ਹੋਣੀ ਚਾਹੀਦੀ, ਸਗੋਂ ਬੁਰਸ਼ ਨੂੰ ਦੰਦਾਂ ਦੇ ਹਰ ਪਾਸੇ ਸਹੀ ਤਰੀਕੇ ਨਾਲ ਚਲਾਉਣਾ ਚਾਹੀਦਾ ਹੈ। ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਬੁਰਸ਼ ਨੂੰ ਗੋਲ-ਗੋਲ ਘੁੰਮਾ ਕੇ ਵਰਤਣ ਨਾਲ ਦੰਦਾਂ ਤੋਂ ਕੈਵਿਟੀ ਨੂੰ ਦੂਰ ਰੱਖਿਆ ਜਾ ਸਕਦਾ ਹੈ ਤੇ ਦੰਦਾਂ ਦੀ ਸਫ਼ਾਈ ਲਈ ਘੱਟੋ-ਘੱਟ 2 ਮਿੰਟ ਤੱਕ ਬੁਰਸ਼ ਕਰਨਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ: ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼

ਵੀਡੀਓ 'ਚ ਵਿਖਾਇਆ ਗਿਆ ਹੈ ਕਿ ਅਕਸਰ ਲੋਕ ਦੰਦਾਂ ਨੂੰ ਸਾਫ਼ ਕਰਦੇ ਸਮੇਂ ਜੀਭ ਦੀ ਸਫ਼ਾਈ ਨੂੰ ਭੁੱਲ ਜਾਂਦੇ ਹਨ। ਪਿੰਕੂ ਟੀ.ਵੀ. ਦੀ ਇਸ ਵੀਡੀਓ ਵਿੱਚ ਖ਼ਾਸ ਤੌਰ 'ਤੇ ਕਿਹਾ ਗਿਆ ਹੈ ਕਿ ਜੀਭ ਦੀ ਸਫ਼ਾਈ ਕਰਨਾ ਵੀ ਬਹੁਤ ਜ਼ਰੂਰੀ ਹੈ ਅਤੇ ਇਸ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਸਿਰਫ਼ ਬੁਰਸ਼ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਦੰਦਾਂ ਦੀ ਮਜ਼ਬੂਤੀ ਲਈ ਖ਼ੁਰਾਕ ਦਾ ਵੀ ਵੱਡਾ ਯੋਗਦਾਨ ਹੁੰਦਾ ਹੈ। ਵੀਡੀਓ ਮੁਤਾਬਕ ਦੰਦਾਂ ਨੂੰ ਮਜ਼ਬੂਤ ਬਣਾਉਣ ਲਈ ਗਾਜਰ, ਪਾਲਕ ਅਤੇ ਸੇਬ ਵਰਗੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਜੇਕਰ ਦੰਦ ਸਾਫ਼ ਰਹਿਣਗੇ ਤਾਂ ਹੀ ਉਹ ਦੁੱਧ ਦੀ ਮਲਾਈ ਵਾਂਗ ਚਮਕਣਗੇ।

PunjabKesari

ਵੀਡੀਓ ਵਿਚ ਦੱਸਿਆ ਗਿਆ ਹੈ ਕਿ ਦੰਦਾਂ ਦੀ ਸਫ਼ਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ, ਇਸ ਲਈ ਬੱਚਿਆਂ ਨੂੰ ਰੋਟੀ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਬੁਰਸ਼ ਕਰਨਾ ਚਾਹੀਦਾ ਹੈ। ਪਿੰਕੂ ਟੀ.ਵੀ. ਖ਼ਾਸ ਤੌਰ 'ਤੇ ਆਪਣੀਆਂ ਐਨੀਮੇਟਡ ਕਹਾਣੀਆਂ ਰਾਹੀਂ ਬੱਚਿਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਵਿੱਚ ਵੀ ਸਹਾਈ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News