ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟਾਂ ਨੂੰ ਲਗਾਈ ਫਟਕਾਰ

Wednesday, Jul 29, 2020 - 02:13 PM (IST)

ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟਾਂ ਨੂੰ ਲਗਾਈ ਫਟਕਾਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਸੁਖਪਾਲ) : ਸੀ. ਬੀ. ਐੱਸ. ਈ/ਆਈ. ਸੀ. ਐੱਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੁੱਝ ਮੈਨੇਜਮੈਂਟ ਵੱਲੋਂ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾਉਣ 'ਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਪ੍ਰਾਈਵੇਟ ਸਕੂਲ ਮੁਖੀਆਂ ਸਮੇਤ ਮੈਨੇਜਮੈਟਾਂ ਨੂੰ ਫਟਕਾਰ ਲਗਾਈ ਗਈ ਹੈ। ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਦੇ ਡਾਇਰੈਕਟਰ ਵੱਲੋਂ ਸਮੂਹ ਸੀ. ਬੀ. ਐੱਸ. ਈ/ਆਈ. ਸੀ. ਐੱਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟਾਂ ਤੇ ਪ੍ਰਿੰਸੀਪਲਾਂ ਨੂੰ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਕਿ ਉਹ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਦੀ ਥਾਂ ਸਿਰਫ ਐੱਨ. ਸੀ. ਈ. ਆਰਟੀ/ਸੀ. ਆਈ. ਐੱਸ. ਸੀ. ਈ, ਸਬੰਧਤ ਬੋਰਡਾਂ ਤੇ ਸਬੰਧਤ ਬੋਰਡ ਵੱਲੋਂ ਮਾਣਤਾ ਪ੍ਰਾਪਤ ਸੰਸਥਾਵਾਂ ਦੀਆਂ ਪ੍ਰਕਾਸ਼ਿਤ ਕਿਤਾਬਾਂ ਹੀ ਲਗਵਾਈਆਂ ਜਾਣ ਤਾਂ ਜੋ ਬੱਚਿਆਂ ਦੇ ਮਾਪਿਆਂ ਵਿਚ ਖੱਜਲ-ਖੁਆਰੀ ਨਾ ਹੋ ਸਕੇ।

ਕੀ ਹਨ ਹਦਾਇਤਾਂ
ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਸਮੂਹ ਸੀ. ਬੀ. ਐੱਸ. ਈ/ਆਈ. ਸੀ. ਐੱਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟਾਂ ਤੇ ਪ੍ਰਿੰਸੀਪਲਾਂ ਨੂੰ ਭੇਜੇ ਗਏ ਨੋਟੀਫ਼ਿਕੇਸ਼ਨ ਵਿਚ ਇਹ ਹਦਾਇਤ ਕੀਤੀ ਗਈ ਹੈ ਕਿ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਮਹਿੰਗੀਆਂ ਹੋਣ ਕਰਕੇ ਮਾਪਿਆਂ ਨੂੰ ਬੇਹੱਦ ਪ੍ਰੇਸ਼ਾਨੀਆਂ ਸਹਿਣੀਆਂ ਪੈ ਰਹੀਆਂ ਹਨ, ਜਿਸ ਕਰਕੇ ਲੋਕਾਂ ਦੇ ਹਿੱਤਾਂ ਨੂੰ ਵੇਖਦਿਆਂ ਇਹ ਹਦਾਇਤ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜ਼ਮੈਂਟਾਂ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ਼ ਐੱਨ. ਸੀ. ਈ. ਆਰਟੀ/ਸੀ. ਆਈ. ਐੱਸ. ਸੀ. ਈ, ਸਬੰਧਤ ਬੋਰਡਾਂ, ਸਬੰਧਤ ਬੋਰਡ ਵੱਲੋਂ ਮਾਣਤਾ ਪ੍ਰਾਪਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਗਾਈਆਂ ਜਾਣ।


author

Gurminder Singh

Content Editor

Related News