ਵਿਦਿਆਰਥੀਆਂ ਲਈ ਅਹਿਮ ਖ਼ਬਰ, ਸ਼ਾਨਦਾਰ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ

Wednesday, Aug 07, 2024 - 06:17 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿਚ ਇਨਡੋਰ ਸ਼ੂਟਿੰਗ ਰੇਂਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿਚ ਇਹ ਇਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿਚ ਖਿਡਾਰੀ 10 ਮੀਟਰ ਨਿਸ਼ਾਨੇਬਾਜ਼ੀ ਦਾ ਅਭਿਆਸ ਕਰ ਸਕਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਮਿਲਣ ਜਾ ਰਹੀ ਇਹ ਸੌਗਾਤ

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਅਤੇ ਦੁਨੀਆਂ ਵਿਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਕਦਮ ਚੁੱਕਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਸਖ਼ਤ ਦਿਸ਼ਾ-ਨਿਰਦੇਸ਼ ਹੋਏ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ, ਉਥੇ ਹੀ ਉਨ੍ਹਾਂ ਨੂੰ ਪੁਲਸ ਅਤੇ ਸਿਵਲ ਪ੍ਰਸ਼ਾਸਨ ਵਿਚ ਨੌਕਰੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਥਾਪਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਂਜਾਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆਂ ਜਾਣਗੀਆਂ। ਅਗਲੇ 3 ਮਹੀਨਿਆਂ ਵਿਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇਨਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆਂ ਖਾਸ ਹਦਾਇਤਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News