ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

Sunday, Mar 26, 2023 - 06:12 PM (IST)

ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਲੁਧਿਆਣਾ (ਵਿੱਕੀ) : ਨਵੇਂ ਸੈਸ਼ਨ ਤੋਂ ਪਹਿਲਾਂ ਸਰਕਾਰ ਦੀ ਨਿੱਜੀ ਸਕੂਲਾਂ ’ਤੇ ਤਿੱਖੀ ਨਜ਼ਰ ਹੈ। ਇਹੀ ਕਾਰਨ ਹੈ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਟੀਮਾਂ ਨੇ ਆਪਣੇ ਪੱਧਰ ’ਤੇ ਸੂਚਨਾ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਸਕੂਲਾਂ ਨੇ ਇਸ ਵਾਰ ਕਿੰਨੀ ਫੀਸ ਵਧਾਈ ਹੈ। ਇਹੀ ਨਹੀਂ, ਬੱਚਿਆਂ ਦੀ ਵਰਦੀ ਅਤੇ ਕਿਤਾਬਾਂ ਦੀ ਲਿਸਟ ਵਿਚ ਪਿਛਲੇ ਸਾਲ ਦੇ ਮੁਕਾਬਲੇ ਹੋਏ ਬਦਲਾਅ ਦੀ ਜਾਣਕਾਰੀ ਵੀ ਲਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੀ ਗਈ ਈ-ਮੇਲ ਆਈ. ਡੀ. ’ਤੇ ਵੀ ਕਈ ਮਾਪਿਆਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿੱਜੀ ਸਕੂਲਾਂ ਵਿਚ ਪੰਜਾਬ ਰੈਗੂਲੇਸ਼ਨ ਆਫ ਫੀਸ ਐਂਡ ਅਨਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ ਐਕਟ 2016 ਵਿਚ ਦਰਜ ਫੀਸ, ਵਰਦੀ ਅਤੇ ਕਿਤਾਬਾਂ ਸਬੰਧੀ ਨਿਰਦੇਸ਼ ਨਿੱਜੀ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਕਿੰਨੀਆਂ ਵਧਾਈਆਂ ਗਈਆਂ ਕੀਮਤਾਂ

ਪੱਤਰ ਵਿਚ ਕਿਹਾ ਗਿਆ ਕਿ ਨਿੱਜੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਉਕਤ ਐਕਟ ਦੇ ਤਹਿਤ ਜਾਰੀ ਹੁਕਮਾਂ ਦਾ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਵਿਦਿਆਰਥੀਆਂ ਤੇ ਮਾਤਾ-ਪਿਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ, ਘਰੋਂ ਪਾਸਪੋਰਟ ਵੀ ਹੋਇਆ ਗਾਇਬ

ਲਿੰਕ ’ਤੇ ਸ਼ੋਅ ਨਹੀਂ ਹੋ ਰਹੀ ਸਕੂਲਾਂ ਦੀ ਕੋਈ ਜਾਣਕਾਰੀ

ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਨਿੱਜੀ ਸਕੂਲਾਂ ਨੂੰ ਫੀਸਾਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਪੋਰਟਲ ’ਤੇ ਲਿੰਕ ਦਿੱਤਾ ਗਿਆ ਹੈ ਪਰ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਨਿੱਜੀ ਸਕੂਲਾਂ ਦੀ ਲਿੰਕ ’ਤੇ ਕੋਈ ਜਾਣਕਾਰੀ ਸ਼ੋਅ ਨਹੀਂ ਹੋ ਰਹੀ। ਵਿਭਾਗ ਨੇ ਕਿਹਾ ਕਿ ਹੁਣ ਬੱਚਿਆਂ ਦਾ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਸੰਬੰਧੀ ਪੂਰੇ ਪੰਜਾਬ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਨਵੇਂ ਸੈਸ਼ਨ ਦੌਰਾਨ ਵਿਦਿਆਰਥੀ/ਮਾਤਾ-ਪਿਤਾ ਦੀ ਸਹੂਲਤਾਂ ਲਈ ਪਬਲਿਕ ਡੋਮੇਨ ਵਿਚ ਹਰ ਇਕ ਸਕੂਲ ਦੀ ਫੀਸ ਸ਼ੋਅ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਕੂਲਾਂ ਨੂੰ ਸਮੇਂ ’ਤੇ ਇਹ ਸੂਚਨਾ ਅਪਡੇਟ ਕਰਨੀ ਹੋਵੇਗੀ। ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਤਹਿਤ ਆਉਂਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਦੇਣ ਕਿ ਈ-ਪੰਜਾਬ ਪੋਰਟਲ ’ਤੇ ਸਬੰਧਤ ਸਕੂਲ ਆਪਣੀ ਆਈ. ਡੀ. ਜ਼ਰੀਏ ਫੀਸਾਂ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਏ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News