ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ
Tuesday, Nov 17, 2020 - 07:48 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਵਿਧਵਾ ਨੇ ਲਗਾਏ ਬਲਾਤਕਾਰ ਦੇ ਦੋਸ਼
ਇਸ ਸਾਇੰਸ ਫੇਸਟ ਵਿਚ ਹਿੱਸਾ ਲੈਣ ਲਈ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਲਈ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿਚ ਰਜਿਸਟ੍ਰੇਸ਼ਨ www.pgsciencecity.org 'ਤੇ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਮਾਮੇ ਨੇ ਖੋਲ੍ਹੀ ਸਕੀ ਭਾਣਜੀ ਦੀ ਕਰਤੂਤ, ਪਤੀ ਨਾਲ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ
ਬੁਲਾਰੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਨਿਹੰਗ ਭਾਰੀ ਅਸਲੇ ਸਣੇ ਗ੍ਰਿਫ਼ਤਾਰ