ਸਿਹਤ ਵਿਭਾਗ ਦੀ ਟੀਮ ਵੱਲੋਂ ਮਠਿਆਈ ਦੀ ਦੁਕਾਨਾਂ ''ਚ ਛਾਪੇਮਾਰੀ

10/18/2019 5:00:06 PM

ਟਾਂਡਾ (ਮੋਮੀ,ਪੰਡਿਤ) : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਿਸ਼ਨ ਤੰਦਰੁਸਤ ਪੰਜਾਬ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲਾ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਟਾਂਡਾ ਵਿਚ ਮਠਿਆਈ ਦੀਆਂ ਵੱਖ-ਵੱਖ  ਦੁਕਾਨਾਂ ਅਤੇ ਸਬਜ਼ੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ। ਜ਼ਿਲਾ ਸਿਹਤ ਅਫਸਰ ਡਾਕਟਰ ਸੁਰਿੰਦਰ ਸਿੰਘ ਅਤੇ ਜ਼ਿਲਾ ਫੂਡ ਸੇਫਟੀ ਅਫਸਰ ਰਮਨ ਵਿਰਦੀ ਦੀ ਅਗਵਾਈ ਵਿਚ ਪਰਮਜੀਤ ਸਿੰਘ, ਰਾਮ ਲੁਭਾਇਆ ਤੇ ਨਸੀਬ ਸਿੰਘ ਦੀ ਟੀਮ ਨੇ ਟਾਂਡਾ ਸਥਿਤ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ 'ਤੇ ਜਾ ਕੇ ਦੁੱਧ, ਪਨੀਰ, ਮਿਠਾਈਆਂ ਦੀ ਚੈਕਿੰਗ ਕੀਤੀ ਅਤੇ ਸ਼ੱਕ ਦੇ ਆਧਾਰ 'ਤੇ ਪਨੀਰ, ਦੁੱਧ, ਖੋਆ ਅਤੇ ਮਿਠਾਈਆਂ ਦੇ ਸੈਂਪਲ ਵੀ ਲਏ ਅਤੇ ਖਰਾਬ ਹੋਈਆਂ ਮਿਠਾਈਆਂ ਨੂੰ ਨਸ਼ਟ ਕੀਤਾ।

ਇਸ ਮੌਕੇ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਕਾਰਵਾਈ ਮਿਸ਼ਨ ਤੰਦਰੁਸਤ ਤਹਿਤ ਕੀਤੀ ਜਾ ਰਹੀ ਹੈ ਤੇ ਜਿਸ ਸਾਮਾਨ ਦੇ ਸੈਂਪਲ ਲਏ ਗਏ ਹਨ ਉਹ ਲੈਬਾਰਟਰੀ ਵਿਚ ਚੈੱਕ ਕੀਤਾ ਜਾਵੇਗਾ ਅਤੇ ਜੇਕਰ ਇਹ ਸਮਾਨ ਨਕਲੀ ਨਿਕਲਦਾ ਹੈ ਤਾਂ ਜ਼ਿੰਮੇਵਾਰ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਸ ਕਰਕੇ ਰੰਗ ਵਾਲੀਆਂ ਮਠਿਆਈਆਂ ਖਰੀਦਣ ਤੋਂ ਗੁਰੇਜ਼ ਕਰਨ ਕਿਉਂਕਿ ਇਨ੍ਹਾਂ ਵਿਚ ਭਾਰੀ ਮਾਤਰਾ ਵਿਚ ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਸਿਹਤ ਲਈ ਅਤਿ ਨੁਕਸਾਨਦੇਹ ਹੈ। ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਵੱਲੋਂ ਇਹ ਕਾਰਵਾਈ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ ਅਤੇ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਕੋਈ ਵੀ ਵਿਅਕਤੀ 98557-25301ਤੇ ਕੰਪਲੇਂਟ ਕਰ ਸਕਦਾ ਹੈ।


Gurminder Singh

Content Editor

Related News