ਕੋਰੋਨਾ ਲਾਗ ਦੀ ਬਿਮਾਰੀ ਦੌਰਾਨ ਸਿਹਤ ਮਹਿਕਮੇ ਵਲੋਂ 3 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਦੇ ਤਬਾਦਲੇ

06/26/2020 8:53:28 PM

ਅੰਮ੍ਰਿਤਸਰ,(ਦਲਜੀਤ ਸ਼ਰਮਾ) : ਪੰਜਾਬ 'ਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖੇ ਹੋਏ ਸਿਹਤ ਵਿਭਾਗ ਨੇ 3 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਦਾ ਤਬਾਦਲਾ ਕਰ ਦਿੱਤਾ ਹੈ। ਵਿਭਾਗ ਵਲੋਂ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ 'ਤੇ ਤੁਰੰਤ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਜਾਰੀ ਪੱਤਰ ਅਨੁਸਾਰ ਅੰਮ੍ਰਿਤਸਰ 'ਚ ਤਾਇਨਾਤ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਦਾ ਤਬਾਦਲਾ ਫਿਰੋਜ਼ਪੁਰ 'ਚ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ 'ਚ ਸਿਵਲ ਸਰਜਨ ਅਹੁਦੇ 'ਤੇ ਤਾਇਨਾਤ ਡਾ. ਨਵਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਸਿਵਲ ਸਰਜਨ ਲਗਾਇਆ ਗਿਆ ਹੈ। ਡਿਪਟੀ ਡਾਇਰੈਕਟਰ ਡਾਕਟਰ ਬਲਵੰਤ ਸਿੰਘ ਨੂੰ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮੋਹਾਲੀ ਅਤੇ ਮੈਂਟਲ ਹੈਲਥ ਸੈਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਤਰ੍ਹਾਂ ਨਾਲ ਡਾਕਟਰ ਭੂਪਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਡਾਕਟਰ ਭੂਪਿੰਦਰ ਸਿੰਘ ਨੂੰ ਸਿਵਲ ਸਰਜਨ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਦੀ ਮੀਡੀਆ 'ਚ ਪ੍ਰਤੀਦਿਨ ਕਿਰਕਿਰੀ ਹੋ ਰਹੀ ਸੀ ਅਤੇ ਵਿਭਾਗ ਜ਼ਿਲ੍ਹੇ 'ਚ ਕਮਿਊਨਿਟੀ 'ਚ ਫੈਲ ਚੁਕੇ ਕੋਰੋਨਾ ਨੂੰ ਲਗਾਮ ਲਗਾਉਣ 'ਚ ਅਸਫਲ ਸਾਬਿਤ ਹੋਇਆ ਸੀ। ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੌਰਾਨ ਸਿਵਲ ਸਰਜਨ ਦਾ ਤਬਾਦਲਾ ਕਰਨਾ ਵਿਭਾਗ ਦੀ ਕਾਰਗੁਜਾਰੀ 'ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।  

Deepak Kumar

This news is Content Editor Deepak Kumar