ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਚਲਾਏਗਾ ਗਤੀਵਿਧੀਆਂ : ਮੀਤ ਹੇਅਰ

Friday, May 20, 2022 - 04:45 PM (IST)

ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਚਲਾਏਗਾ ਗਤੀਵਿਧੀਆਂ : ਮੀਤ ਹੇਅਰ

ਪਟਿਆਲਾ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ’ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਆਧਾਰ ’ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸ਼ਰਾਬ ਨੂੰ MRP ’ਤੇ ਵੇਚਣ ਦੇ ਰੌਂਅ ’ਚ ਪੰਜਾਬ ਸਰਕਾਰ, ਨਵੀਂ ਆਬਕਾਰੀ ਨੀਤੀ ’ਚ ਹੋ ਸਕਦੈ ਐਲਾਨ (ਵੀਡੀਓ)

PunjabKesari

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ, ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ’ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ। ਮੀਤ ਹੇਅਰ ਨੇ ਭਾਸ਼ਾ ਵਿਭਾਗ ਦੀ ਲਾਇਬ੍ਰੇਰੀ ਦਾ ਦੌਰਾ ਕਰਨ ਮੌਕੇ ਇਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ’ਚ ਖਾਸ ਰੁਚੀ ਦਿਖਾਈ।

ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

PunjabKesari

ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜੀਟਲ ਰੂਪ ’ਚ ਸੰਭਾਲਣ ਦੀ ਸ਼ਲਾਘਾ ਕੀਤੀ।  ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਿਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ, ਖੋਜ ਅਫ਼ਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ


author

Manoj

Content Editor

Related News