ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

Friday, May 26, 2023 - 06:24 PM (IST)

ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਜਲੰਧਰ (ਜ.ਬ.) : ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਮੀਂਹ ਅਤੇ ਪਹਾੜਾਂ ’ਤੇ ਹੋ ਰਹੀ ਬਰਫਬਾਰੀ ਨਾਲ ਜਲੰਧਰ ਦਾ ਤਾਪਮਾਨ 2 ਦਿਨਾਂ ’ਚ 40 ਡਿਗਰੀ ਤੋਂ 30 ਡਿਗਰੀ ਤੱਕ ਪਹੁੰਚ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ ਕਿ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਹੁਣ ਗਰਮੀ ਤੋਂ ਰਾਹਤ ਮਿਲੇਗੀ। ਮਾਹਿਰਾਂ ਦਾ ਕਹਿਣਾ ਹੈ ਕਿ ਮਈ ਦੇ ਆਖਰੀ ਦਿਨ ਠੰਡੇ ਰਹਿਣਗੇ। ਜੂਨ ਮਹੀਨੇ ਦੀ ਸ਼ੁਰੂਆਤ ’ਚ ਬਰਸਾਤ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਜੇਕਰ ਵੈਸਟਰਨ ਡਿਸਟਰਬੈਂਸ ਇਸੇ ਤਰ੍ਹਾਂ ਰਹਿੰਦਾ ਹੈ ਤਾਂ 10 ਦਿਨਾਂ ਦੀ ਗਰਮੀ ਨੇ 12 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। 2011 ਤੋਂ 2022 ਦਰਮਿਆਨ ਮਈ ਦੇ ਮਹੀਨੇ ਤਾਪਮਾਨ ਕਦੇ ਵੀ 43 ਡਿਗਰੀ ਤੋਂ ਪਾਰ ਨਹੀਂ ਗਿਆ। ਬਹੁਤ ਘੱਟ ਹੀ ਅਜਿਹਾ ਹੋਇਆ ਹੈ ਕਿ ਮਈ ਦੇ ਸ਼ੁਰੂ ’ਚ ਮੀਂਹ ਪਿਆ ਹੋਵੇ ਤੇ ਮਈ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੀਂਹ ਪਿਆ ਹੋਵੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਦੇਰ ਰਾਤ 161 ’ਤੇ ਪਹੁੰਚਿਆ ਏ. ਕਿਊ. ਆਈ.

ਇਕ ਪਾਸੇ ਜਿੱਥੇ ਮੌਸਮ ਬਦਲ ਗਿਆ ਹੈ। ਦੂਜੇ ਪਾਸੇ ਵੀਰਵਾਰ ਦੇਰ ਰਾਤ ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ 161 ਤੱਕ ਪਹੁੰਚ ਗਿਆ ਸੀ, ਜੋ ਸਿਹਤ ਲਈ ਬਹੁਤ ਹਾਨੀਕਾਰਕ ਮੰਨਿਆ ਜਾਂਦਾ ਹੈ। ਉੱਥੇ ਏ. ਕਿਊ. ਆਈ. ਹਾਨੀਕਾਰਕ ਮੰਨਿਆ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਵੱਖ-ਵੱਖ ਥਾਵਾਂ ’ਤੇ ਕੂੜੇ ਨੂੰ ਲਾਈ ਜਾ ਰਹੀ ਅੱਗ ਹੈ। ਸ਼ਹਿਰ ’ਚ ਚੱਲ ਰਹੇ ਨਿਰਮਾਣ ਕਾਰਜ ਵੀ ਮਾਹੌਲ ਨੂੰ ਵਿਗਾੜ ਰਹੇ ਹਨ। ਵੀਰਵਾਰ ਸਵੇਰੇ ਸ਼ਹਿਰ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਸਾਰਾ ਦਿਨ ਮੌਸਮ ਠੰਡਾ ਰਿਹਾ। ਦੁਪਹਿਰ ਨੂੰ ਸੂਰਜ ਨਿਕਲਿਆ ਪਰ ਗਰਮੀ ਤੋਂ ਰਾਹਤ ਰਹੀ।

ਇਹ ਵੀ ਪੜ੍ਹੋ : 10ਵੀਂ ਦੇ ਨਤੀਜਿਆਂ ’ਚ ਫਿਰ ਧੀਆਂ ਨੇ ਗੱਡੇ ਝੰਡੇ, ਫਰੀਦਕੋਟ ਦੇ ਸਕੂਲ ਨੇ ਰਚਿਆ ਇਤਿਹਾਸ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News