ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਚਿੰਤਾ
Sunday, Jul 23, 2023 - 06:35 PM (IST)
ਪਟਿਆਲਾ : ਪੰਜਾਬ ਦੇ ਪਿੰਡਾਂ ਵਿਚ ਘੱਗਰ ਦਰਿਆ ਖੂਬ ਤਬਾਹੀ ਮਚਾ ਰਿਹਾ ਹੈ। ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਣ ਅੱਧੀ ਰਾਤ ਨੂੰ ਪਾਣੀ ਪਟਿਆਲਾ ਦੇ ਕਈ ਪਿੰਡਾਂ ਵਿਚ ਦਾਖਲ ਹੋ ਗਿਆ। ਖੇਤਾਂ ਅਤੇ ਫ਼ਸਲਾਂ ਵਿਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿਚ ਪਾਣੀ ਭਰਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲੋਕਾਂ ਨੂੰ ਸੁਚੇਤ ਕੀਤੇ ਜਾਣ ਕਾਰਣ ਸਥਿਤੀ ਕਾਬੂ ਵਿਚ ਰਹੀ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਨਾਲ ਲੱਗਦੇ ਪਹਾੜੀ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਮੈਦਾਨਾਂ ’ਚ ਰਹਿੰਦੇ ਲੋਕਾਂ ’ਚ ਸਹਿਮ ਦਾ ਮਾਹੌਲ ਮੁੜ ਪੈਦਾ ਹੋ ਗਿਆ ਹੈ। ਘੱਗਰ ਕਾਰਣ ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਲੋਕ ਦਹਿਸ਼ਤ ਵਿਚ ਹਨ। ਇਸ ਸਭ ਦਰਮਿਆਨ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ ਬਾਰਸ਼ ਦਾ ਇਹ ਸਿਲਸਿਲਾ ਫਿਲਹਾਲ ਅਜੇ ਰੁਕਣ ਵਾਲਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਸਮ ਵਿਭਾਗ ਨੇ ਪੰਜਾਬ ਵਿਚ 26 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ਨੀਵਾਰ ਪਏ ਮੀਂਹ ਨੇ ਕੁਝ ਸ਼ਹਿਰਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣਾ ਦਿੱਤੇ ਸਨ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ’ਚ 85 ਐੱਮਐੱਮ, ਫਰੀਦਕੋਟ ’ਚ 41.5, ਫਿਰੋਜ਼ਪੁਰ ’ਚ 74, ਜਲੰਧਰ ’ਚ 54.5, ਮੋਗਾ ’ਚ 45.5, ਨਵਾਂਸ਼ਹਿਰ ’ਚ 8, ਮੁਹਾਲੀ ’ਚ 4 ਅਤੇ ਚੰਡੀਗੜ੍ਹ ਵਿਚ 5 ਐੱਮਐੱਮ ਮੀਂਹ ਪਿਆ ਹੈ।
ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ
ਭਾਖੜਾ ਡੈਮ ’ਚ ਵਧਿਆ ਪਾਣੀ ਦਾ ਪੱਧਰ
ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਸ਼ਨੀਵਾਰ 1652.67 ਫੁੱਟ ’ਤੇ ਪਹੁੰਚ ਗਿਆ। ਇਸ ਦੇ ਪਾਣੀ ਦੇ ਪੱਧਰ ਦੀ ਸਮਰੱਥਾ 1680 ਫੁੱਟ ਤੱਕ ਹੈ। ਜੇ ਪਾਣੀ ਦੀ ਆਮਦ ਵਿਚ ਹੋਰ ਵਾਧਾ ਹੁੰਦਾ ਹੈ ਤਾਂ ਬੀ. ਬੀ. ਐੱਮ. ਬੀ. ਮੈਨੇਜਮੈਂਟ ਕਿਸੇ ਵੀ ਸਮੇਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਸਕਦੀ ਹੈ। ਫਲੱਡ ਗੇਟ ਖੋਲ੍ਹਣ ਨਾਲ ਇਸ ਦਾ ਸਾਰਾ ਪਾਣੀ ਸਤਲੁਜ ਦਰਿਆ ਵਿਚ ਚਲਾ ਜਾਵੇਗਾ ਜਿਸ ਕਾਰਨ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਸ਼ਨੀਵਾਰ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ 77,845 ਕਿਊਸਿਕ ਪਾਣੀ ਦੀ ਆਮਦ ਰਿਕਾਰਡ ਕੀਤੀ ਗਈ। ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਨੰਗਲ ਡੈਮ ਝੀਲ ਵਿਚ 40,052 ਕਿਊਸਿਕ ਪਾਣੀ ਛੱਡਿਆ ਗਿਆ।
ਇਹ ਵੀ ਪੜ੍ਹੋ : ਪੁਲਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤੇ ਸਕੇ ਭੈਣ-ਭਰਾ, ਕਾਰਨ ਜਾਣ ਹੋਵੋਗੇ ਹੈਰਾਨ
ਸੂਤਰਾਂ ਨੇ ਦੱਸਿਆ ਕਿ ਜਦੋਂ ਭਾਖੜਾ ਡੈਮ ਵਿਚ ਪਾਣੀ 1645 ਫੁੱਟ ਤੱਕ ਪਹੁੰਚਦਾ ਹੈ ਤਾਂ ਇਹ ਫਲੱਡ ਗੇਟਾਂ ਨੂੰ ਛੂੰਹਦਾ ਹੈ। ਸ਼ਨੀਵਾਰ ਨੰਗਲ ਹਾਈਡਲ ਨਹਿਰ ਵਿਚ 12,350 ਕਿਊਸਿਕ ਅਤੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ 10,150 ਕਿਊਸਿਕ ਪਾਣੀ ਛੱਡਿਆ ਗਿਆ। ਇਸ ਤੋਂ ਇਲਾਵਾ ਨੰਗਲ ਡੈਮ ਤੋਂ 17,500 ਕਿਊਸਿਕ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਗਿਆ। ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਐੱਸ. ਡੀ. ਐੱਮ. ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਦੇ ਬੀ. ਡੀ. ਪੀ. ਓਜ਼. ਨੂੰ ਚਿੱਠੀ ਲਿਖ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਇਲਾਕਾ ਛੱਡਣ ਅਤੇ ਸੁਚੇਤ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ 28 ਸਾਲਾ ਨੌਜਵਾਨ ਦੀ ਮੌਤ, ਕਾਰ ਦੀ ਛੱਤ ਦੇ ਨਾਲ 10 ਫੁੱਟ ਦੂਰ ਜਾ ਡਿੱਗੀ ਖੋਪੜੀ
ਦੂਜੇ ਪਾਸੇ ਮੀਂਹ ਕਾਰਨ ਪਟਿਆਲਾ ਦੇ ਭਾਂਖਰਪੁਰ ਨੇੜੇ ਘੱਗਰ ਦਰਿਆ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਡੀ. ਸੀ. ਨੇ ਸਥਿਤੀ ਨੂੰ ਭਾਂਪਦਿਆਂ ਕਈ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਹਲਕਾ ਘਨੌਰ ਦੇ ਸਰਾਲਾ ਹੈੱਡ ਨੇੜੇ ਪਿੰਡਾਂ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ। ਭਾਰਤ-ਪਾਕਿਸਤਾਨ ਸਰਹੱਦ ’ਤੇ ਪਿੰਡ ਠਾਕੁਰਪੁਰ ਨੇੜੇ ਧੁੱਸੀ ਬੰਨ੍ਹ ਵਿਚ 12 ਫੁੱਟ ਪਾੜ ਪੈ ਗਿਆ, ਜਿਸ ਕਾਰਨ ਰਾਵੀ ਦਰਿਆ ਦਾ ਪਾਣੀ ਪਿੰਡਾਂ ਵਿਚ ਦਾਖਲ ਹੋ ਗਿਆ। ਸੂਚਨਾ ਮਿਲਣ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾੜ ਨੂੰ ਬੰਦ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ, ਅਗਲੇ ਦਿਨਾਂ ’ਚ ਵੀ ਵਿਗੜਨਗੇ ਹਾਲਾਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8