ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ

Monday, Feb 06, 2023 - 06:11 PM (IST)

ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ

ਚੰਡੀਗੜ੍ਹ : ਪੰਜਾਬ ਵਿਚ ਜਨਵਰੀ ਦੇ ਮਹੀਨੇ ’ਚ ਕੜਾਕੇ ਦੀ ਠੰਡ ਪਈ। ਜਨਵਰੀ ਵਿਚ ਪਈ ਹੰਡ ਚੀਰਵੀਂ ਠੰਡ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਮਜਬੂਰ ਕਰ ਦਿੱਤਾ, ਇਸ ਤੋਂ ਇਲਾਵਾ ਫਰਵਰੀ ਦੀ ਸ਼ੁਰੂਆਤ ਵਿਚ ਹੀ ਸਰਦੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਦੂਜੇ ਪਾਸੇ ਪੰਜਾਬ ਸਣੇ ਵੱਖ-ਵੱਖ ਸੂਬਿਆਂ ’ਚ ਪੱਛਮੀ ਗੜਬੜੀ ਕਾਰਨ ਮੁੜ ਤੋਂ ਮੌਸਮ ’ਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਭਲਕੇ ਮੀਂਹ ਦੀ ਪੇਸ਼ਨਗੋਈ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਨਵੀਂ ਪੱਛਮੀ ਗੜਬੜੀ ਹੋਣ ਕਾਰਨ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਮੱਧਪ੍ਰਦੇਸ਼ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਫਰਵਰੀ ’ਚ ਕੜਾਕੇ ਦੀ ਠੰਡ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਜਦਕਿ ਵੱਖ-ਵੱਖ ਜ਼ਿਲ੍ਹਿਆਂ ’ਚ ਧੁੰਦ ਵੀ ਛਾਈ ਰਹੀ। ਮੀਡੀਆ ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਹਵਾਵਾਂ ਕਾਰਨ ਰਾਤ ਨੂੰ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ ਜਿਸ ਕਾਰਨ ਸਵੇਰ ਸਮੇਂ ਧੁੰਦ ਵੀ ਛਾਈ ਰਹੇਗੀ। ਦੂਜੇ ਪਾਸੇ ਪਹਾੜੀ ਇਲਾਕਿਆਂ ’ਚ ਮੀਂਹ ਅਤੇ ਬਰਫਬਾਰੀ ਵੀ ਦੇਖਣ ਨੂੰ ਮਿਲ ਸਕਦੀ ਹੈ ਪਰ ਹਿਮਾਚਲ ਅਤੇ ਉਤਰਾਖੰਡ ਨਾਲੋਂ ਜੰਮੂ ਕਸ਼ਮੀਰ ’ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਵੱਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਫਰਵਰੀ ਦੇ ਦਿਨ-ਰਾਤ ਦੇ ਤਮਪਾਨ ਵਿਚ ਆਮ ਤੋਂ ਥੋੜ੍ਹਾ ਵਾਧਾ ਦੱਸਿਆ ਜਾ ਰਿਹਾ ਹੈ ਜਦਕਿ 10 ਫਰਵਰੀ ਤਕ ਮੌਸਮ ਅਜਿਹਾ ਹੀ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News