ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ
Tuesday, Jan 05, 2021 - 02:17 PM (IST)
ਜਲੰਧਰ (ਚੋਪੜਾ): ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ 33 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ’ਚ ਡੂਪਲੀਕੇਟ ਡਰਾਈਵਿੰਗ ਲਾਇਸੰਸ, ਰੀਨਿਊ ਲਾਇਸੈਂਸ, ਐਡਰੈਸ ਚੇਂਜ, ਰਿਪਲੇਸਮੈਂਟ ਲਾਇਸੈਂਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੈਂਸ, ਮੋਬਾਇਲ ਅਪਡੇਟ, ਕੰਡਕਟਰ ਲਾਇਸੈਂਸ ਰੀਨਿਊਵਲ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ।
ਇਹ ਵੀ ਪੜ੍ਹੋ: ਨਹੀਂ ਰਹੇ ਪੰਥ ਦੇ ਉੱਘੇ ਵਿਦਵਾਨ ਅਤੇ ਅੰਤਰਰਾਸ਼ਟਰੀ ਢਾਡੀ ਗਿਆਨੀ ਪਿ੍ਰਤਪਾਲ ਸਿੰਘ ਬੈਂਸ