ਟਰਾਂਸਪੋਰਟ ਵਿਭਾਗ ਦੀਆਂ ਨਿੱਜੀ ਕੰਪਨੀਆਂ ''ਤੇ ਵੱਡੀ ਕਾਰਵਾਈ, ਬਿਨਾਂ ਟੈਕਸ ਚਲ ਰਹੀਆਂ 15 ਬੱਸਾਂ ਜ਼ਬਤ

Wednesday, Oct 06, 2021 - 09:06 PM (IST)

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ 'ਚ ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਤ ਕਰਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ।

PunjabKesari

ਇਹ ਵੀ ਪੜ੍ਹੋ- DGP ਵੱਲੋਂ ਪੁਲਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ-ਯੂਨਿਟਾਂ 'ਚ ਵਾਪਸ ਰਿਪੋਰਟ ਕਰਨ ਦੇ ਹੁਕਮ
ਫ਼ਰੀਦਕੋਟ ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵਿੱਚ ਨਿਊ ਦੀਪ ਦੀਆਂ 2 ਬੱਸਾਂ, ਓਰਬਿਟ ਦੀ 1 ਬੱਸ ਤੇ ਰਾਜਧਾਨੀ ਬੱਸ ਸਰਵਿਸ ਦੀ 1 ਬੱਸ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਓਰਬਿਟ ਬੱਸ ਦੀ 1 ਬੱਸ, ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਲਿਬੜਾ ਬੱਸ ਸਰਵਿਸ ਦੀ 1 ਬੱਸ ਅਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿੱਚ ਲਈ ਗਈ ਹੈ।

PunjabKesari

ਇਹ ਵੀ ਪੜ੍ਹੋ- ਦੁਖਤ ਖ਼ਬਰ: ਨਹੀਂ ਰਹੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।


Bharat Thapa

Content Editor

Related News