ਰਾਜਾ ਵੜਿੰਗ ਦੀ ਸਖ਼ਤੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਹਰਕਤ ’ਚ, ਪੰਜ ਹੋਰ ਬੱਸਾਂ ਦੀ ਲਗਾਈ ਬ੍ਰੇਕ

10/08/2021 6:13:52 PM

ਚੰਡੀਗੜ੍ਹ (ਬਿਊਰੋ) : ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ. ਟੀ. ਓ.) ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ. ਟੀ. ਏ. ਦਫ਼ਤਰ ਫ਼ਿਰੋਜ਼ਪੁਰ ਦੇ ਉਡਣ ਦਸਤੇ ਨੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਇਨ੍ਹਾਂ ਪੰਜ ਬੱਸਾਂ ਨੂੰ ਬਿਨਾਂ ਟੈਕਸ ਤੋਂ ਚੱਲਦਿਆਂ ਪਾਇਆ, ਜਿਨ੍ਹਾਂ ’ਚ ਨਿਊ ਦੀਪ ਬੱਸ ਸਰਵਿਸ ਦੀਆਂ ਦੋ ਬੱਸਾਂ, ਨਾਗਪਾਲ ਬੱਸ ਸਰਵਿਸ ਦੀ ਇੱਕ ਬੱਸ, ਰਾਜ ਬੱਸ ਸਰਵਿਸ ਦੀ 1 ਬੱਸ ਅਤੇ ਜੁਝਾਰ ਬੱਸ ਸਰਵਿਸ ਦੀ ਇੱਕ ਬੱਸ ਸ਼ਾਮਲ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਲਖੀਮਪੁਰ ਖੀਰੀ ਪੁੱਜ ਕੇ ਸਹੀ ਮਾਇਨਿਆਂ ’ਚ ਕਿਰਸਾਨੀ ਦੇ ਦਰਦ ਦੀ ਤਰਜ਼ਮਾਨੀ ਕੀਤੀ : ਬੀਰ ਦਵਿੰਦਰ ਸਿੰਘ

ਇਸੇ ਦੌਰਾਨ ਟਰਾਂਸਪੋਰਟ ਵਿਭਾਗ ’ਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕ੍ਰਿਸ਼ਨ ਕੁਮਾਰ ਨੂੰ ਬਦਲ ਕੇ ਅਧਿਆਪਕਾਂ ਦਾ ਹੱਥ ਫੜਨ ਦੀ ਕਵਾਇਦ ’ਚ ਕਾਂਗਰਸ ਸਰਕਾਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha