ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਕੀਤਾ

12/25/2020 4:44:51 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਵਿਜੀਲੈਂਸ ਵਿਭਾਗ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸੀਤੋ ਗੁੰਨੋ ਦੇ ਰਵਿੰਦਰ ਸਿੰਘ ਨੇ ਆਪਣੇ ਪਿਤਾ ਗੁਰਧੀਰ ਸਿੰਘ ਦੀ ਜ਼ਮੀਨ ਦਾ ਨਕਸ਼ਾ ‘ੳ’ ਦਰੁਸਤ ਕਰਾਉਣਾ ਸੀ, ਇਸ ਲਈ ਪਟਵਾਰੀ ਮਾਲ ਹਲਕਾ ਰਣਜੋਧ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ 15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਰਵਿੰਦਰ ਸਿੰਘ ਨੇ ਇਹ ਸਾਰਾ ਮਾਮਲਾ ਡੀ. ਐੱਸ. ਪੀ ਗੁਰਿੰਦਰਜੀਤ ਸਿੰਘ ਸੰਧੂ ਨੇ ਧਿਆਨ ਵਿਚ ਲਿਆਂਦਾ, ਜਿਸ ’ਤੇ ਉਨ੍ਹਾਂ ਆਪਣੀ ਟੀਮ ਦੀ ਮਦਦ ਨਾਲ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਟਵਾਰੀ ਰਣਜੋਧ ਸਿੰਘ ਨੂੰ ਤਹਿਸੀਲ ਕੰਪਲੈਕਸ ਜਲਾਲਾਬਾਦ ਤੋਂ 15 ਹਜ਼ਾਰ ਰੁਪਏ ਰਿਸ਼ਵਤ ਦੇ ਨਾਲ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Gurminder Singh

This news is Content Editor Gurminder Singh