ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

Saturday, Oct 03, 2026 - 10:45 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ : ਪੰਜਾਬ 'ਚ ਮੌਸਮ ਇਸ ਵੇਲੇ ਖ਼ੁਸ਼ਕ ਬਣਿਆ ਹੋਇਆ ਹੈ ਅਤੇ ਸੂਬੇ 'ਚੋਂ ਮਾਨਸੂਨ ਦੀ ਵਾਪਸੀ ਹੋ ਚੁੱਕੀ ਹੈ। ਮੌਸਮ ਵਿਭਾਗ ਵਲੋਂ 3 ਤੋਂ 8 ਅਕਤੂਬਰ ਤੱਕ ਪੰਜਾਬ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਫਿਲਹਾਲ ਮੌਸਮ ਜ਼ਿਆਦਾਤਰ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 7 ਅਤੇ 8 ਅਕਤੂਬਰ ਨੂੰ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਸ਼ ਪੈ ਸਕਦੀ ਹੈ ਪਰ ਇਸ ਦੀ ਸੰਭਾਵਨਾ ਕਾਫੀ ਘੱਟ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ

ਮੌਸਮ ਵਿਗਿਆਨੀਆਂ ਦੇ ਮੁਤਾਬਕ ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਦੀ ਕੋਈ ਉਮੀਦ ਨਹੀਂ ਹੈ। ਇਸ ਵੇਲੇ ਸੂਬੇ 'ਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਲਈ ਇਹ ਸਮਾਂ ਕਾਫੀ ਢੁੱਕਵਾਂ ਹੈ। ਮੀਂਹ ਨਾ ਪੈਣਾ ਕਿਸਾਨਾਂ ਲਈ ਚੰਗਾ ਹੈ ਕਿਉਂਕਿ ਉਹ ਅਸਾਨੀ ਨਾਲ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਮੌਸਮ ਵਿਭਾਗ ਦੇ ਮਾਹਿਰਾਂ ਨੇ ਆਮ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ ਕਿ ਕਿਉਂਕਿ ਗਰਮੀ ਤੋਂ ਹੌਲੀ-ਹੌਲੀ ਮੌਸਮ ਸਰਦੀ ਵੱਲ ਜਾ ਰਿਹਾ ਹੈ ਅਤੇ ਇਸ ਬਦਲਾਅ ਦੌਰਾਨ ਬੀਮਾਰ ਹੋਣ ਦਾ ਖ਼ਦਸ਼ਾ ਵੱਧ ਜਾਂਦਾ ਹੈ। ਇਸ ਮੌਸਮ ਦੌਰਾਨ ਫਲੂ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ, ਇਸ ਲਈ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ। ਇਨ੍ਹੀਂ ਦਿਨੀਂ ਸਵਾਈਨ ਫਲੂ ਦੇ ਵੀ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਲੋਕਾਂ ਨੂੰ ਆਪਣਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News