ਕੱਚੇ ਕਾਮਿਆਂ ਪ੍ਰਤੀ ਸਖ਼ਤ ਵਤੀਰਾ ਅਪਣਾ ਰਿਹਾ ਟਰਾਂਸਪੋਰਟ ਵਿਭਾਗ ; 7 ਦਸੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ

Sunday, Dec 05, 2021 - 05:25 PM (IST)

ਕੱਚੇ ਕਾਮਿਆਂ ਪ੍ਰਤੀ ਸਖ਼ਤ ਵਤੀਰਾ ਅਪਣਾ ਰਿਹਾ ਟਰਾਂਸਪੋਰਟ ਵਿਭਾਗ ; 7 ਦਸੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ) - ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕੱਚੇ ਮੁਲਾਜਮਾਂ ਸਬੰਧੀ ਹੁਣ ਸਰਕਾਰ ਸਖ਼ਤ ਰੁਖ ਅਪਣਾਉਂਦੀ ਨਜ਼ਰ ਆ ਰਹੀ ਹੈ। ਲੰਮੇ ਸਮੇਂ ਤੋਂ ਪੱਕਾ ਕਰਨ ਦੀ ਮੰਗ ਕਰ ਰਹੇ ਪੰਜਾਬ ਰੋਡਵੇਜ ਪਨਬਸ ਕੰਟਰੈਕਟ ਵਰਕਰਜ਼ ਵੱਲੋਂ ਬੀਤੀ 3 ਦਸੰਬਰ ਨੂੰ ਦੋ ਘੰਟੇ ਬਸ ਸਟੈਂਡ ਬੰਦ ਰੱਖ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦਾ ਬਸ ਸਟੈਂਡ ਬੰਦ ਕਰਕੇ ਵੀ ਕਾਮਿਆਂ ਵੱਲੋ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਮਾਮਲੇ ਵਿਚ ਹੁਣ ਸ੍ਰੀ ਮੁਕਤਸਰ ਸਾਹਿਬ ਤੋਂ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਦੇ ਬਿਆਨਾਂ ਤੇ ਅਣਪਛਾਤਿਆਂ ਵਿਰੁੱਧ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਦਿੱਤੇ ਬਿਆਨਾਂ ਵਿਚ ਜਨਰਲ ਮੈਨੇਜਰ ਨੇ ਦੱਸਿਆ ਕਿ 3 ਦਸੰਬਰ ਨੂੰ ਕੁਝ ਵਿਅਕਤੀਆਂ ਵੱਲੋਂ ਬਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦੇ ਕੇ ਬਸ ਸਟੈਂਡ ਬੰਦ ਕੀਤਾ ਗਿਆ, ਜਿਸ ਨਾਲ ਸਰਕਾਰੀ ਬੱਸ ਸਰਵਿਸ ਵਿਚ ਵਿਘਨ ਪਿਆ ਅਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋਈ। ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ. ਪੀ. ਸੀ. ਦੀ ਧਾਰਾ 283, 353, 186, 188 ਤਹਿਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਵਿਭਾਗ ਦੇ ਅਧਿਕਾਰੀ ਸਖ਼ਤੀ ਦਿਖਾਉਂਦਿਆਂ ਮਾਮਲਾ ਦਰਜ ਕਰਵਾ ਰਹੇ ਹਨ ਉਥੇ ਵਿਭਾਗ ਨਾਲ ਲੰਮੇਂ ਸਮੇਂ ਤੋਂ ਕੰਮ ਕਰ ਰਹੇ ਇਹ ਕਾਮੇ ਜੋਂ ਬੀਤੇ ਕਾਫੀ ਅਰਸੇ ਤੋਂ ਸੰਘਰਸ਼ ਦੀ ਰਾਹ ਤੇ ਹਨ ਦੀ ਅਣਪਛਾਤਿਆਂ ਨਾਲ ਹੀ ਤੁਲਨਾ ਕੀਤੀ ਜਾ ਰਹੀ ਹੈ।

ਦਰਜ ਮਾਮਲਿਆਂ ਸਬੰਧੀ ਜਦ ਯੂਨੀਅਨ ਦੇ ਜਨਰਲ ਸਕੱਤਰ ਤਰਸੇਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅੱਜ ਯੂਨੀਅਨ ਦੀ ਪੰਜਾਬ ਪੱਧਰੀ ਮੀਟਿੰਗ ਜਲੰਧਰ ਵਿਚ ਹੈ ਜਿਸ ਵਿਚ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕੀ ਜਾਵੇਗੀ। ਉਹਨਾ ਕਿਹਾ ਕਿ ਜਥੇਬੰਦੀ ਇਸ ਤਰ੍ਹਾਂ ਦੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਨੀਤੀ ਦੀ ਨਿੰਦਾ ਕਰਦੀ ਹੈ।


author

Gurminder Singh

Content Editor

Related News