ਪੰਜਾਬ ਸਰਕਾਰ ਨੇ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਦੀ ਤਾਰੀਖ਼ ਦਾ ਕੀਤਾ ਐਲਾਨ

Tuesday, Apr 18, 2023 - 11:57 PM (IST)

ਚੰਡੀਗੜ੍ਹ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 15 ਮਈ, 2023 ਤੋਂ 19 ਮਈ, 2023 ਤੱਕ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 28 ਅਪ੍ਰੈਲ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਨੂੰ ਇਹ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ 

ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 10 ਮਈ, 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।
 


Mandeep Singh

Content Editor

Related News